1 ਸ਼ਮੂਏਲ 1

ਹੰਨਾਹ ਨੇ ਆਪਣੇ ਡੂੰਘੇ ਦੁੱਖ ਵਿੱਚ ਰੋਂਦੇ ਹੋਏ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ।

1 Samuel 1:10 (UKJV) And she was in bitterness of soul, and prayed unto the LORD, and wept sore.

8ਉਹ ਦੇ ਪਤੀ ਅਲਕਾਨਾਹ ਨੇ ਉਸਨੂੰ ਆਖਿਆ, “ਹੰਨਾਹ, ਤੂੰ ਕਿਉਂ ਰੋ ਰਹੀ ਹੈ? ਤੂੰ ਕਿਉਂ ਨਹੀਂ ਖਾਂਦੀ? ਤੇਰਾ ਮਨ ਨਿਰਾਸ਼ ਕਿਉਂ ਹੈ? ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ?”

9ਇੱਕ ਵਾਰ ਜਦੋਂ ਉਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸੇ ਵੇਲੇ ਏਲੀ ਜਾਜਕ ਯਾਹਵੇਹ ਦੇ ਘਰ ਦੇ ਦਰਵਾਜ਼ੇ ਕੋਲ ਆਪਣੀ ਗੱਦੀ ਉੱਤੇ ਬੈਠਾ ਹੋਇਆ ਸੀ।

10ਹੰਨਾਹ ਨੇ ਆਪਣੇ ਡੂੰਘੇ ਦੁੱਖ ਵਿੱਚ ਰੋਂਦੇ ਹੋਏ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ।

11ਅਤੇ ਉਸ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸਰਬਸ਼ਕਤੀਮਾਨ ਯਾਹਵੇਹ, ਜੇਕਰ ਤੂੰ ਆਪਣੀ ਦਾਸੀ ਦੇ ਦੁੱਖ ਨੂੰ ਵੇਖੇ ਅਤੇ ਮੈਨੂੰ ਯਾਦ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇ ਤਾਂ ਮੈਂ ਉਸ ਨੂੰ ਜਿਨ੍ਹਾਂ ਚਿਰ ਉਹ ਜਿਉਂਦਾ ਰਹੇਗਾ ਯਾਹਵੇਹ ਨੂੰ ਦੇ ਦਿਆਂਗੀ ਅਤੇ ਉਸ ਦੇ ਜੀਵਨ ਦੇ ਸਾਰੇ ਦਿਨਾਂ ਵਿੱਚ, ਉਸ ਦੇ ਸਿਰ ਉੱਤੇ ਕਦੇ ਉਸਤਰਾ ਨਹੀਂ ਫਿਰੇਗਾ।

12ਜਦੋਂ ਉਹ ਯਾਹਵੇਹ ਦੇ ਅੱਗੇ ਪ੍ਰਾਰਥਨਾ ਕਰਦੀ ਸੀ, ਏਲੀ ਨੇ ਉਸਦੇ ਚਿਹਰੇ ਨੂੰ ਦੇਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.