1 ਸ਼ਮੂਏਲ 1

ਉਸ ਦੀਆਂ ਦੋ ਪਤਨੀਆਂ ਸਨ; ਇੱਕ ਦਾ ਨਾਮ ਹੰਨਾਹ ਅਤੇ ਦੂਸਰੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਬੱਚੇ ਸਨ, ਪਰ ਹੰਨਾਹ ਦੇ ਕੋਈ ਨਹੀਂ ਸੀ।

1 Samuel 1:2 (UKJV) And he had two wives; the name of the one was Hannah, and the name of the other Peninnah: and Peninnah had children, but Hannah had no children.

1ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚੋਂ ਇੱਕ ਰਾਮਾਤੈਮ ਸੋਫੀਮ ਤੋਂ ਇੱਕ ਮਨੁੱਖ ਸੀ, ਜਿਸ ਦਾ ਨਾਮ ਅਲਕਾਨਾਹ ਸੀ ਜੋ ਯਰੋਹਾਮ ਦਾ ਪੁੱਤਰ ਸੀ, ਉਹ ਅਲੀਹੂ ਦਾ ਪੁੱਤਰ ਸੀ, ਉਹ ਤੋਹੂ ਦਾ ਪੁੱਤਰ ਸੀ, ਉਹ ਸੂਫ਼ ਦਾ ਪੁੱਤਰ ਸੀ, ਜੋ ਸੂਫ਼ ਇਫਰਾਥੀ ਦਾ ਪੁੱਤਰ ਸੀ।

2ਉਸ ਦੀਆਂ ਦੋ ਪਤਨੀਆਂ ਸਨ; ਇੱਕ ਦਾ ਨਾਮ ਹੰਨਾਹ ਅਤੇ ਦੂਸਰੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਬੱਚੇ ਸਨ, ਪਰ ਹੰਨਾਹ ਦੇ ਕੋਈ ਨਹੀਂ ਸੀ।

3ਹਰੇਕ ਸਾਲ ਇਹ ਮਨੁੱਖ ਆਪਣੇ ਨਗਰ ਤੋਂ ਸ਼ੀਲੋਹ ਵਿੱਚ ਸਰਬਸ਼ਕਤੀਮਾਨ ਯਾਹਵੇਹ ਦੀ ਉਪਾਸਨਾ ਕਰਨ ਅਤੇ ਭੇਟ ਚੜ੍ਹਾਉਣ ਲਈ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫੀਨਹਾਸ ਯਾਹਵੇਹ ਦੇ ਜਾਜਕ ਸਨ।

4ਜਦੋਂ ਵੀ ਅਲਕਾਨਾਹ ਭੇਟ ਚੜ੍ਹਾਉਂਦਾ ਹੁੰਦਾ ਸੀ, ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਸ ਦੇ ਸਾਰੇ ਪੁੱਤਰਾਂ ਅਤੇ ਧੀਆਂ ਨੂੰ ਮਾਸ ਦਾ ਹਿੱਸਾ ਦਿੰਦਾ ਹੁੰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.