18ਉਸ ਨੇ ਆਖਿਆ, ਤੇਰੀ ਦਯਾ ਤੇਰੀ ਦਾਸੀ ਉੱਤੇ ਬਣੀ ਰਹੇ, ਤਦ ਉਸ ਨੇ ਜਾ ਕੇ ਕੁਝ ਖਾਧਾ ਅਤੇ ਫਿਰ ਉਸ ਦਾ ਚਿਹਰਾ ਉਦਾਸ ਨਹੀਂ ਰਿਹਾ।
19ਅਗਲੀ ਸਵੇਰ ਉਹ ਉੱਠੇ ਅਤੇ ਯਾਹਵੇਹ ਦੇ ਅੱਗੇ ਮੱਥਾ ਟੇਕਿਆ ਅਤੇ ਰਾਮਾਹ ਵਿੱਚ ਆਪਣੇ ਘਰ ਵਾਪਸ ਚਲੇ ਗਏ। ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਪਿਆਰ ਕੀਤਾ, ਅਤੇ ਯਾਹਵੇਹ ਨੇ ਉਸ ਨੂੰ ਯਾਦ ਕੀਤਾ।
20ਸੋ ਸਮੇਂ ਦੇ ਬੀਤਣ ਨਾਲ ਹੰਨਾਹ ਗਰਭਵਤੀ ਹੋ ਗਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂਕਿ ਉਸ ਨੇ ਆਖਿਆ, “ਮੈਂ ਇਸ ਨੂੰ ਯਾਹਵੇਹ ਕੋਲੋਂ ਮੰਗਿਆ ਹੈ।”
21ਜਦੋਂ ਉਸਦਾ ਪਤੀ ਅਲਕਾਨਾਹ ਆਪਣੇ ਸਾਰੇ ਪਰਿਵਾਰ ਸਮੇਤ ਯਾਹਵੇਹ ਨੂੰ ਸਾਲ ਦੀ ਭੇਟ ਚੜ੍ਹਾਉਣ ਅਤੇ ਆਪਣੀ ਸੁੱਖਣਾ ਪੂਰੀ ਕਰਨ ਲਈ ਗਿਆ।
22ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, “ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਵਾਂਗੀ ਜੋ ਉਹ ਯਾਹਵੇਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।”