1 ਸ਼ਮੂਏਲ 1

ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, “ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਵਾਂਗੀ ਜੋ ਉਹ ਯਾਹਵੇਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।”

1 Samuel 1:22 (UKJV) But Hannah went not up; for she said unto her husband, I will not go up until the child be weaned, and then I will bring him, that he may appear before the LORD, and there abide for ever.

20ਸੋ ਸਮੇਂ ਦੇ ਬੀਤਣ ਨਾਲ ਹੰਨਾਹ ਗਰਭਵਤੀ ਹੋ ਗਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂਕਿ ਉਸ ਨੇ ਆਖਿਆ, “ਮੈਂ ਇਸ ਨੂੰ ਯਾਹਵੇਹ ਕੋਲੋਂ ਮੰਗਿਆ ਹੈ।”

21ਜਦੋਂ ਉਸਦਾ ਪਤੀ ਅਲਕਾਨਾਹ ਆਪਣੇ ਸਾਰੇ ਪਰਿਵਾਰ ਸਮੇਤ ਯਾਹਵੇਹ ਨੂੰ ਸਾਲ ਦੀ ਭੇਟ ਚੜ੍ਹਾਉਣ ਅਤੇ ਆਪਣੀ ਸੁੱਖਣਾ ਪੂਰੀ ਕਰਨ ਲਈ ਗਿਆ।

22ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, “ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਵਾਂਗੀ ਜੋ ਉਹ ਯਾਹਵੇਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।”

23ਉਸ ਦੇ ਪਤੀ ਅਲਕਾਨਾਹ ਨੇ ਉਸ ਨੂੰ ਕਿਹਾ, “ਜੋ ਤੈਨੂੰ ਚੰਗਾ ਲੱਗੇ ਉਹੀ ਕਰ।” ਜਦੋਂ ਤੱਕ ਤੂੰ ਉਸਦਾ ਦੁੱਧ ਛੁਡਾ ਨਹੀਂ ਲੈਂਦੀ। “ਇੱਥੇ ਠਹਿਰ ਕੇਵਲ ਯਾਹਵੇਹ ਆਪਣਾ ਬਚਨ ਪੂਰਾ ਕਰੇ।” ਇਸ ਲਈ ਉਹ ਔਰਤ ਘਰ ਵਿੱਚ ਹੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਛੁਡਾਉਣ ਤੱਕ ਦੁੱਧ ਚੁੰਘਾਉਂਦੀ ਰਹੀ।

24ਜਦ ਉਸ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਾਹਵੇਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.