1 ਸ਼ਮੂਏਲ 1

ਜਦ ਉਸ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਾਹਵੇਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।

1 Samuel 1:24 (UKJV) And when she had weaned him, she took him up with her, with three bullocks, and one ephah of flour, and a bottle of wine, and brought him unto the house of the LORD in Shiloh: and the child was young.

22ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, “ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਵਾਂਗੀ ਜੋ ਉਹ ਯਾਹਵੇਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।”

23ਉਸ ਦੇ ਪਤੀ ਅਲਕਾਨਾਹ ਨੇ ਉਸ ਨੂੰ ਕਿਹਾ, “ਜੋ ਤੈਨੂੰ ਚੰਗਾ ਲੱਗੇ ਉਹੀ ਕਰ।” ਜਦੋਂ ਤੱਕ ਤੂੰ ਉਸਦਾ ਦੁੱਧ ਛੁਡਾ ਨਹੀਂ ਲੈਂਦੀ। “ਇੱਥੇ ਠਹਿਰ ਕੇਵਲ ਯਾਹਵੇਹ ਆਪਣਾ ਬਚਨ ਪੂਰਾ ਕਰੇ।” ਇਸ ਲਈ ਉਹ ਔਰਤ ਘਰ ਵਿੱਚ ਹੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਛੁਡਾਉਣ ਤੱਕ ਦੁੱਧ ਚੁੰਘਾਉਂਦੀ ਰਹੀ।

24ਜਦ ਉਸ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਾਹਵੇਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।

25ਜਦੋਂ ਬਲਦ ਦੀ ਬਲੀ ਚੜ੍ਹਾਈ ਗਈ ਤਾਂ ਉਹ ਲੜਕੇ ਨੂੰ ਏਲੀ ਕੋਲ ਲੈ ਆਏ।

26ਅਤੇ ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਮਾਲਕ, ਮੈਨੂੰ ਮਾਫ਼ ਕਰੋ। ਤੇਰੇ ਜੀਵਨ ਦੀ ਸਹੁੰ, ਮੈਂ ਉਹ ਔਰਤ ਹਾਂ ਜੋ ਇੱਥੇ ਤੁਹਾਡੇ ਕੋਲ ਖੜ੍ਹੀ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.