1 ਸ਼ਮੂਏਲ 1

ਹਰੇਕ ਸਾਲ ਇਹ ਮਨੁੱਖ ਆਪਣੇ ਨਗਰ ਤੋਂ ਸ਼ੀਲੋਹ ਵਿੱਚ ਸਰਬਸ਼ਕਤੀਮਾਨ ਯਾਹਵੇਹ ਦੀ ਉਪਾਸਨਾ ਕਰਨ ਅਤੇ ਭੇਟ ਚੜ੍ਹਾਉਣ ਲਈ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫੀਨਹਾਸ ਯਾਹਵੇਹ ਦੇ ਜਾਜਕ ਸਨ।

1 Samuel 1:3 (UKJV) And this man went up out of his city yearly to worship and to sacrifice unto the LORD of hosts in Shiloh. And the two sons of Eli, Hophni and Phinehas, the priests of the LORD, were there.

1ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚੋਂ ਇੱਕ ਰਾਮਾਤੈਮ ਸੋਫੀਮ ਤੋਂ ਇੱਕ ਮਨੁੱਖ ਸੀ, ਜਿਸ ਦਾ ਨਾਮ ਅਲਕਾਨਾਹ ਸੀ ਜੋ ਯਰੋਹਾਮ ਦਾ ਪੁੱਤਰ ਸੀ, ਉਹ ਅਲੀਹੂ ਦਾ ਪੁੱਤਰ ਸੀ, ਉਹ ਤੋਹੂ ਦਾ ਪੁੱਤਰ ਸੀ, ਉਹ ਸੂਫ਼ ਦਾ ਪੁੱਤਰ ਸੀ, ਜੋ ਸੂਫ਼ ਇਫਰਾਥੀ ਦਾ ਪੁੱਤਰ ਸੀ।

2ਉਸ ਦੀਆਂ ਦੋ ਪਤਨੀਆਂ ਸਨ; ਇੱਕ ਦਾ ਨਾਮ ਹੰਨਾਹ ਅਤੇ ਦੂਸਰੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਬੱਚੇ ਸਨ, ਪਰ ਹੰਨਾਹ ਦੇ ਕੋਈ ਨਹੀਂ ਸੀ।

3ਹਰੇਕ ਸਾਲ ਇਹ ਮਨੁੱਖ ਆਪਣੇ ਨਗਰ ਤੋਂ ਸ਼ੀਲੋਹ ਵਿੱਚ ਸਰਬਸ਼ਕਤੀਮਾਨ ਯਾਹਵੇਹ ਦੀ ਉਪਾਸਨਾ ਕਰਨ ਅਤੇ ਭੇਟ ਚੜ੍ਹਾਉਣ ਲਈ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫੀਨਹਾਸ ਯਾਹਵੇਹ ਦੇ ਜਾਜਕ ਸਨ।

4ਜਦੋਂ ਵੀ ਅਲਕਾਨਾਹ ਭੇਟ ਚੜ੍ਹਾਉਂਦਾ ਹੁੰਦਾ ਸੀ, ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਸ ਦੇ ਸਾਰੇ ਪੁੱਤਰਾਂ ਅਤੇ ਧੀਆਂ ਨੂੰ ਮਾਸ ਦਾ ਹਿੱਸਾ ਦਿੰਦਾ ਹੁੰਦਾ ਸੀ।

5ਪਰ ਉਹ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ, ਕਿਉਂ ਜੋ ਉਹ ਉਸ ਨੂੰ ਪਿਆਰ ਕਰਦਾ ਸੀ ਕਿਉਂਕਿ ਯਾਹਵੇਹ ਨੇ ਉਸ ਦੀ ਕੁੱਖ ਨੂੰ ਬੰਦ ਕਰ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.