1 ਸ਼ਮੂਏਲ 10

ਅਤੇ ਉਹਨਾਂ ਨੂੰ ਕਿਹਾ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ‘ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ, ਅਤੇ ਮੈਂ ਤੁਹਾਨੂੰ ਮਿਸਰ ਦੀ ਸ਼ਕਤੀ ਤੋਂ ਅਤੇ ਉਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਛੁਡਾਇਆ ਜੋ ਤੁਹਾਡੇ ਉੱਤੇ ਜ਼ੁਲਮ ਕਰਦੇ ਸਨ।’

1 Samuel 10:18 (UKJV) And said unto the children of Israel, Thus says the LORD God of Israel, I brought up Israel out of Egypt, and delivered you out of the hand of the Egyptians, and out of the hand of all kingdoms, and of them that oppressed you:

16ਸ਼ਾਊਲ ਨੇ ਉੱਤਰ ਦਿੱਤਾ, “ਉਸ ਨੇ ਸਾਨੂੰ ਭਰੋਸਾ ਦਿਵਾਇਆ ਕਿ ਗਧੀਆਂ ਲੱਭ ਗਈਆਂ ਹਨ।” ਪਰ ਉਸ ਨੇ ਆਪਣੇ ਚਾਚੇ ਨੂੰ ਇਹ ਨਹੀਂ ਦੱਸਿਆ ਕਿ ਸਮੂਏਲ ਨੇ ਰਾਜ ਬਾਰੇ ਕੀ ਕਿਹਾ ਸੀ।

17ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਪਾਹ ਵਿੱਚ ਯਾਹਵੇਹ ਦੇ ਕੋਲ ਬੁਲਾਇਆ।

18ਅਤੇ ਉਹਨਾਂ ਨੂੰ ਕਿਹਾ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ‘ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ, ਅਤੇ ਮੈਂ ਤੁਹਾਨੂੰ ਮਿਸਰ ਦੀ ਸ਼ਕਤੀ ਤੋਂ ਅਤੇ ਉਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਛੁਡਾਇਆ ਜੋ ਤੁਹਾਡੇ ਉੱਤੇ ਜ਼ੁਲਮ ਕਰਦੇ ਸਨ।’

19ਪਰ ਤੁਸੀਂ ਹੁਣ ਆਪਣੇ ਪਰਮੇਸ਼ਵਰ ਨੂੰ ਛੱਡ ਦਿੱਤਾ ਹੈ, ਜਿਹੜਾ ਤੁਹਾਨੂੰ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਦੁੱਖਾ ਤੋਂ ਬਚਾਉਂਦਾ ਹੈ। ਪਰ ਤੁਸੀਂ ਕਿਹਾ ਹੈ, ‘ਨਹੀਂ, ਸਾਡੇ ਉੱਤੇ ਇੱਕ ਰਾਜਾ ਨਿਯੁਕਤ ਕਰ।’ ਇਸ ਲਈ ਹੁਣ ਆਪਣੇ ਆਪ ਨੂੰ ਆਪਣੀਆਂ ਗੋਤਾਂ ਅਤੇ ਕਬੀਲੇ ਅਨੁਸਾਰ ਯਾਹਵੇਹ ਦੇ ਅੱਗੇ ਪੇਸ਼ ਕਰੋ।”

20ਜਦੋਂ ਸਮੂਏਲ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਇਕੱਠਾ ਕੀਤਾ ਤਾਂ ਪਰਚੀ ਬਿਨਯਾਮੀਨ ਗੋਤ ਦੇ ਨਾਮ ਤੇ ਨਿਕਲੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.