18ਅਤੇ ਉਹਨਾਂ ਨੂੰ ਕਿਹਾ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ‘ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ, ਅਤੇ ਮੈਂ ਤੁਹਾਨੂੰ ਮਿਸਰ ਦੀ ਸ਼ਕਤੀ ਤੋਂ ਅਤੇ ਉਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਛੁਡਾਇਆ ਜੋ ਤੁਹਾਡੇ ਉੱਤੇ ਜ਼ੁਲਮ ਕਰਦੇ ਸਨ।’
19ਪਰ ਤੁਸੀਂ ਹੁਣ ਆਪਣੇ ਪਰਮੇਸ਼ਵਰ ਨੂੰ ਛੱਡ ਦਿੱਤਾ ਹੈ, ਜਿਹੜਾ ਤੁਹਾਨੂੰ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਦੁੱਖਾ ਤੋਂ ਬਚਾਉਂਦਾ ਹੈ। ਪਰ ਤੁਸੀਂ ਕਿਹਾ ਹੈ, ‘ਨਹੀਂ, ਸਾਡੇ ਉੱਤੇ ਇੱਕ ਰਾਜਾ ਨਿਯੁਕਤ ਕਰ।’ ਇਸ ਲਈ ਹੁਣ ਆਪਣੇ ਆਪ ਨੂੰ ਆਪਣੀਆਂ ਗੋਤਾਂ ਅਤੇ ਕਬੀਲੇ ਅਨੁਸਾਰ ਯਾਹਵੇਹ ਦੇ ਅੱਗੇ ਪੇਸ਼ ਕਰੋ।”
20ਜਦੋਂ ਸਮੂਏਲ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਇਕੱਠਾ ਕੀਤਾ ਤਾਂ ਪਰਚੀ ਬਿਨਯਾਮੀਨ ਗੋਤ ਦੇ ਨਾਮ ਤੇ ਨਿਕਲੀ।
21ਤਦ ਉਸ ਨੇ ਬਿਨਯਾਮੀਨ ਦੇ ਗੋਤ ਨੂੰ, ਉਹਨਾਂ ਦੇ ਟੱਬਰ ਦੇ ਅਨੁਸਾਰ ਨੇੜੇ ਬੁਲਾਇਆ, ਤਾਂ ਮਤਰੀ ਦੇ ਗੋਤ ਦਾ ਨਾਮ ਨਿੱਕਲਿਆ। ਅੰਤ ਵਿੱਚ ਕੀਸ਼ ਦਾ ਪੁੱਤਰ ਸ਼ਾਊਲ ਲਿਆ ਗਿਆ। ਪਰ ਜਦੋਂ ਉਹਨਾਂ ਨੇ ਉਸ ਦੀ ਭਾਲ ਕੀਤੀ ਤਾਂ ਉਹ ਨਹੀਂ ਮਿਲਿਆ।
22ਤਾਂ ਉਹਨਾਂ ਨੇ ਯਾਹਵੇਹ ਤੋਂ ਹੋਰ ਪੁੱਛਿਆ, “ਕੋਈ ਹੋਰ ਮਨੁੱਖ ਇੱਥੇ ਆਵੇਗਾ ਕਿ ਨਹੀਂ?” ਅਤੇ ਯਾਹਵੇਹ ਨੇ ਕਿਹਾ, “ਹਾਂ, ਉਸਨੇ ਆਪਣੇ ਆਪ ਨੂੰ ਰਸਦ ਦੇ ਵਿਚਕਾਰ ਛੁਪਾ ਲਿਆ ਹੈ।”