21ਤਦ ਉਸ ਨੇ ਬਿਨਯਾਮੀਨ ਦੇ ਗੋਤ ਨੂੰ, ਉਹਨਾਂ ਦੇ ਟੱਬਰ ਦੇ ਅਨੁਸਾਰ ਨੇੜੇ ਬੁਲਾਇਆ, ਤਾਂ ਮਤਰੀ ਦੇ ਗੋਤ ਦਾ ਨਾਮ ਨਿੱਕਲਿਆ। ਅੰਤ ਵਿੱਚ ਕੀਸ਼ ਦਾ ਪੁੱਤਰ ਸ਼ਾਊਲ ਲਿਆ ਗਿਆ। ਪਰ ਜਦੋਂ ਉਹਨਾਂ ਨੇ ਉਸ ਦੀ ਭਾਲ ਕੀਤੀ ਤਾਂ ਉਹ ਨਹੀਂ ਮਿਲਿਆ।
22ਤਾਂ ਉਹਨਾਂ ਨੇ ਯਾਹਵੇਹ ਤੋਂ ਹੋਰ ਪੁੱਛਿਆ, “ਕੋਈ ਹੋਰ ਮਨੁੱਖ ਇੱਥੇ ਆਵੇਗਾ ਕਿ ਨਹੀਂ?” ਅਤੇ ਯਾਹਵੇਹ ਨੇ ਕਿਹਾ, “ਹਾਂ, ਉਸਨੇ ਆਪਣੇ ਆਪ ਨੂੰ ਰਸਦ ਦੇ ਵਿਚਕਾਰ ਛੁਪਾ ਲਿਆ ਹੈ।”
23ਤਦ ਉਹ ਭੱਜ ਕੇ ਉਸ ਨੂੰ ਬਾਹਰ ਲੈ ਆਏ ਅਤੇ ਜਦੋਂ ਉਹ ਲੋਕਾਂ ਵਿੱਚ ਖੜ੍ਹਾ ਸੀ ਤਾਂ ਉਹ ਸਾਰਿਆਂ ਨਾਲੋਂ ਉੱਚਾ ਸੀ।
24ਸਮੂਏਲ ਨੇ ਸਾਰੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਉਸ ਮਨੁੱਖ ਨੂੰ ਵੇਖਦੇ ਹੋ ਜਿਸਨੂੰ ਯਾਹਵੇਹ ਨੇ ਚੁਣਿਆ ਹੈ? ਸਾਰੇ ਲੋਕਾਂ ਵਿੱਚ ਉਸ ਵਰਗਾ ਕੋਈ ਨਹੀਂ ਹੈ।” ਤਦ ਲੋਕਾਂ ਨੇ ਰੌਲਾ ਪਾਇਆ, “ਪਾਤਸ਼ਾਹ ਜ਼ਿੰਦਾਬਾਦ!”
25ਸਮੂਏਲ ਨੇ ਲੋਕਾਂ ਨੂੰ ਰਾਜ ਦਾ ਵਰਣਨ ਕੀਤਾ। ਉਸਨੇ ਉਹਨਾਂ ਨੂੰ ਇੱਕ ਪੋਥੀ ਉੱਤੇ ਲਿਖ ਕੇ ਯਾਹਵੇਹ ਅੱਗੇ ਰੱਖ ਦਿੱਤਾ। ਤਦ ਸਮੂਏਲ ਨੇ ਲੋਕਾਂ ਨੂੰ ਵਿਦਾ ਕੀਤਾ ਕਿ ਹਰ ਕੋਈ ਆਪੋ-ਆਪਣੇ ਘਰ ਜਾਵੇ।