25ਸਮੂਏਲ ਨੇ ਲੋਕਾਂ ਨੂੰ ਰਾਜ ਦਾ ਵਰਣਨ ਕੀਤਾ। ਉਸਨੇ ਉਹਨਾਂ ਨੂੰ ਇੱਕ ਪੋਥੀ ਉੱਤੇ ਲਿਖ ਕੇ ਯਾਹਵੇਹ ਅੱਗੇ ਰੱਖ ਦਿੱਤਾ। ਤਦ ਸਮੂਏਲ ਨੇ ਲੋਕਾਂ ਨੂੰ ਵਿਦਾ ਕੀਤਾ ਕਿ ਹਰ ਕੋਈ ਆਪੋ-ਆਪਣੇ ਘਰ ਜਾਵੇ।
26ਸ਼ਾਊਲ ਵੀ ਗਿਬਆਹ ਵਿੱਚ ਆਪਣੇ ਘਰ ਗਿਆ ਅਤੇ ਉਸ ਦੇ ਨਾਲ ਉਹ ਸੂਰਬੀਰ ਵੀ ਸਨ ਜਿਨ੍ਹਾਂ ਦੇ ਦਿਲਾਂ ਨੂੰ ਪਰਮੇਸ਼ਵਰ ਨੇ ਉਭਰਾਇਆ ਸੀ।
27ਪਰ ਕਈਆਂ ਨੇ ਕਿਹਾ, “ਇਹ ਮਨੁੱਖ ਸਾਨੂੰ ਕਿਵੇਂ ਬਚਾ ਸਕਦਾ ਹੈ?” ਉਹਨਾਂ ਨੇ ਉਸਨੂੰ ਤੁੱਛ ਸਮਝਿਆ ਅਤੇ ਉਸਦੇ ਲਈ ਕੋਈ ਤੋਹਫ਼ਾ ਨਾ ਲਿਆਏ। ਪਰ ਸ਼ਾਊਲ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣਿਆ ਕੀਤਾ ਅਤੇ ਚੁੱਪ ਰਿਹਾ।