1 ਸ਼ਮੂਏਲ 11

ਤਦ ਲੋਕਾਂ ਨੇ ਸਮੂਏਲ ਨੂੰ ਕਿਹਾ, “ਉਹ ਕੌਣ ਹੈ ਜਿਸਨੇ ਆਖਿਆ ਸੀ, ‘ਕੀ ਸ਼ਾਊਲ ਸਾਡੇ ਉੱਤੇ ਰਾਜ ਕਰੇਗਾ?’ ਇਹਨਾਂ ਆਦਮੀਆਂ ਨੂੰ ਸਾਡੇ ਹਵਾਲੇ ਕਰ ਤਾਂ ਜੋ ਅਸੀਂ ਉਹਨਾਂ ਨੂੰ ਮਾਰ ਦੇਈਏ।”

1 Samuel 11:12 (UKJV) And the people said unto Samuel, Who is he that said, Shall Saul reign over us? bring the men, that we may put them to death.

10ਉਹਨਾਂ ਨੇ ਅੰਮੋਨੀਆਂ ਨੂੰ ਆਖਿਆ, “ਕੱਲ੍ਹ ਅਸੀਂ ਆਪਣੇ ਆਪ ਨੂੰ ਤੁਹਾਡੇ ਹਵਾਲੇ ਕਰ ਦੇਵਾਂਗੇ ਅਤੇ ਤੁਸੀਂ ਸਾਡੇ ਨਾਲ ਜੋ ਚਾਹੋ ਕਰ ਸਕਦੇ ਹੋ।”

11ਅਗਲੇ ਦਿਨ ਸ਼ਾਊਲ ਨੇ ਆਪਣੇ ਆਦਮੀਆਂ ਨੂੰ ਤਿੰਨ ਟੋਲੀਆਂ ਵਿੱਚ ਵੰਡ ਦਿੱਤਾ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਉਹ ਅਜਿਹੇ ਖਿੱਲਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਹੋ ਸਕੇ।

12ਤਦ ਲੋਕਾਂ ਨੇ ਸਮੂਏਲ ਨੂੰ ਕਿਹਾ, “ਉਹ ਕੌਣ ਹੈ ਜਿਸਨੇ ਆਖਿਆ ਸੀ, ‘ਕੀ ਸ਼ਾਊਲ ਸਾਡੇ ਉੱਤੇ ਰਾਜ ਕਰੇਗਾ?’ ਇਹਨਾਂ ਆਦਮੀਆਂ ਨੂੰ ਸਾਡੇ ਹਵਾਲੇ ਕਰ ਤਾਂ ਜੋ ਅਸੀਂ ਉਹਨਾਂ ਨੂੰ ਮਾਰ ਦੇਈਏ।”

13ਪਰ ਸ਼ਾਊਲ ਨੇ ਕਿਹਾ, “ਅੱਜ ਦੇ ਦਿਨ ਕਿਸੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾਵੇਗੀ ਕਿਉਂਕਿ ਅੱਜ ਦੇ ਦਿਨ ਯਾਹਵੇਹ ਨੇ ਇਸਰਾਏਲ ਨੂੰ ਬਚਾਇਆ ਹੈ।”

14ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਆਓ, ਗਿਲਗਾਲ ਨੂੰ ਚੱਲੀਏ ਅਤੇ ਉੱਥੇ ਰਾਜ ਨੂੰ ਦੂਜੀ ਵਾਰ ਫਿਰ ਸਥਾਪਿਤ ਕਰੀਏ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.