1 ਸ਼ਮੂਏਲ 11

ਪਰ ਸ਼ਾਊਲ ਨੇ ਕਿਹਾ, “ਅੱਜ ਦੇ ਦਿਨ ਕਿਸੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾਵੇਗੀ ਕਿਉਂਕਿ ਅੱਜ ਦੇ ਦਿਨ ਯਾਹਵੇਹ ਨੇ ਇਸਰਾਏਲ ਨੂੰ ਬਚਾਇਆ ਹੈ।”

1 Samuel 11:13 (UKJV) And Saul said, There shall not a man be put to death this day: in order to day the LORD has wrought salvation in Israel.

11ਅਗਲੇ ਦਿਨ ਸ਼ਾਊਲ ਨੇ ਆਪਣੇ ਆਦਮੀਆਂ ਨੂੰ ਤਿੰਨ ਟੋਲੀਆਂ ਵਿੱਚ ਵੰਡ ਦਿੱਤਾ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਉਹ ਅਜਿਹੇ ਖਿੱਲਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਹੋ ਸਕੇ।

12ਤਦ ਲੋਕਾਂ ਨੇ ਸਮੂਏਲ ਨੂੰ ਕਿਹਾ, “ਉਹ ਕੌਣ ਹੈ ਜਿਸਨੇ ਆਖਿਆ ਸੀ, ‘ਕੀ ਸ਼ਾਊਲ ਸਾਡੇ ਉੱਤੇ ਰਾਜ ਕਰੇਗਾ?’ ਇਹਨਾਂ ਆਦਮੀਆਂ ਨੂੰ ਸਾਡੇ ਹਵਾਲੇ ਕਰ ਤਾਂ ਜੋ ਅਸੀਂ ਉਹਨਾਂ ਨੂੰ ਮਾਰ ਦੇਈਏ।”

13ਪਰ ਸ਼ਾਊਲ ਨੇ ਕਿਹਾ, “ਅੱਜ ਦੇ ਦਿਨ ਕਿਸੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾਵੇਗੀ ਕਿਉਂਕਿ ਅੱਜ ਦੇ ਦਿਨ ਯਾਹਵੇਹ ਨੇ ਇਸਰਾਏਲ ਨੂੰ ਬਚਾਇਆ ਹੈ।”

14ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਆਓ, ਗਿਲਗਾਲ ਨੂੰ ਚੱਲੀਏ ਅਤੇ ਉੱਥੇ ਰਾਜ ਨੂੰ ਦੂਜੀ ਵਾਰ ਫਿਰ ਸਥਾਪਿਤ ਕਰੀਏ।”

15ਸੋ ਸਾਰੇ ਲੋਕ ਗਿਲਗਾਲ ਨੂੰ ਗਏ ਅਤੇ ਯਾਹਵੇਹ ਦੀ ਹਜ਼ੂਰੀ ਵਿੱਚ ਸ਼ਾਊਲ ਨੂੰ ਰਾਜਾ ਬਣਾਇਆ। ਉੱਥੇ ਉਹਨਾਂ ਨੇ ਯਾਹਵੇਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ, ਅਤੇ ਸ਼ਾਊਲ ਅਤੇ ਸਾਰੇ ਇਸਰਾਏਲੀਆਂ ਨੇ ਇੱਕ ਵੱਡਾ ਜਸ਼ਨ ਮਨਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.