12“ਪਰ ਜਦੋਂ ਤੁਸੀਂ ਵੇਖਿਆ ਕਿ ਅੰਮੋਨੀਆਂ ਦਾ ਰਾਜਾ ਨਾਹਾਸ਼ ਨੇ ਤੁਹਾਡੇ ਵਿਰੁੱਧ ਹਮਲਾ ਕੀਤਾ, ਤਾਂ ਤੁਸੀਂ ਮੈਨੂੰ ਕਿਹਾ, ‘ਨਹੀਂ, ਅਸੀਂ ਚਾਹੁੰਦੇ ਹਾਂ ਕਿ ਇੱਕ ਰਾਜਾ ਸਾਡੇ ਉੱਤੇ ਰਾਜ ਕਰੇ,’ ਭਾਵੇਂ ਯਾਹਵੇਹ ਤੁਹਾਡਾ ਪਰਮੇਸ਼ਵਰ ਹੈ। ਤੁਹਾਡਾ ਰਾਜਾ ਸੀ।
13ਹੁਣ ਇੱਥੇ ਇਹ ਰਾਜਾ ਹੈ ਜਿਸ ਨੂੰ ਤੁਸੀਂ ਚੁਣਿਆ ਹੈ, ਜਿਸ ਨੂੰ ਤੁਸੀਂ ਮੰਗਿਆ ਸੀ; ਵੇਖੋ, ਯਾਹਵੇਹ ਨੇ ਤੁਹਾਡੇ ਉੱਤੇ ਇੱਕ ਰਾਜਾ ਠਹਿਰਾਇਆ ਹੈ।
14ਜੇ ਤੁਸੀਂ ਯਾਹਵੇਹ ਤੋਂ ਡਰਦੇ ਰਹੋਗੇ ਅਤੇ ਉਸ ਦੀ ਉਪਾਸਨਾ ਕਰਦੇ ਰਹੋਗੇ, ਅਤੇ ਉਸ ਦੇ ਬਚਨ ਮੰਨੋਗੇ ਅਤੇ ਉਸ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਅਤੇ ਜੇਕਰ ਤੁਸੀਂ ਅਤੇ ਤੁਹਾਡੇ ਉੱਤੇ ਰਾਜ ਕਰਨ ਵਾਲਾ ਰਾਜਾ ਯਾਹਵੇਹ ਆਪਣੇ ਪਰਮੇਸ਼ਵਰ ਦੇ ਮਗਰ ਲੱਗੇ ਰਹੋਗੇ!
15ਪਰ ਜੇ ਤੁਸੀਂ ਯਾਹਵੇਹ ਦਾ ਬਚਨ ਨਾ ਮੰਨੋ ਅਤੇ ਉਸ ਦੇ ਹੁਕਮਾਂ ਦੀ ਉਲੰਘਣਾ ਕਰੋਗੇ ਤਾਂ ਯਾਹਵੇਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਵੇਂ ਤੁਹਾਡੇ ਪੁਰਖਿਆਂ ਦੇ ਵਿਰੁੱਧ ਸੀ।
16“ਹੁਣ, ਤੁਸੀਂ ਖੜ੍ਹੇ ਰਹੋ ਅਤੇ ਇਸ ਮਹਾਨ ਕੰਮ ਨੂੰ ਵੇਖੋ ਜੋ ਯਾਹਵੇਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਕਰਨ ਵਾਲਾ ਹੈ!