1 ਸ਼ਮੂਏਲ 12

ਪਰ ਜੇ ਤੁਸੀਂ ਯਾਹਵੇਹ ਦਾ ਬਚਨ ਨਾ ਮੰਨੋ ਅਤੇ ਉਸ ਦੇ ਹੁਕਮਾਂ ਦੀ ਉਲੰਘਣਾ ਕਰੋਗੇ ਤਾਂ ਯਾਹਵੇਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਵੇਂ ਤੁਹਾਡੇ ਪੁਰਖਿਆਂ ਦੇ ਵਿਰੁੱਧ ਸੀ।

1 Samuel 12:15 (UKJV) But if all of you will not obey the voice of the LORD, but rebel against the commandment of the LORD, then shall the hand of the LORD be against you, as it was against your fathers.

13ਹੁਣ ਇੱਥੇ ਇਹ ਰਾਜਾ ਹੈ ਜਿਸ ਨੂੰ ਤੁਸੀਂ ਚੁਣਿਆ ਹੈ, ਜਿਸ ਨੂੰ ਤੁਸੀਂ ਮੰਗਿਆ ਸੀ; ਵੇਖੋ, ਯਾਹਵੇਹ ਨੇ ਤੁਹਾਡੇ ਉੱਤੇ ਇੱਕ ਰਾਜਾ ਠਹਿਰਾਇਆ ਹੈ।

14ਜੇ ਤੁਸੀਂ ਯਾਹਵੇਹ ਤੋਂ ਡਰਦੇ ਰਹੋਗੇ ਅਤੇ ਉਸ ਦੀ ਉਪਾਸਨਾ ਕਰਦੇ ਰਹੋਗੇ, ਅਤੇ ਉਸ ਦੇ ਬਚਨ ਮੰਨੋਗੇ ਅਤੇ ਉਸ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਅਤੇ ਜੇਕਰ ਤੁਸੀਂ ਅਤੇ ਤੁਹਾਡੇ ਉੱਤੇ ਰਾਜ ਕਰਨ ਵਾਲਾ ਰਾਜਾ ਯਾਹਵੇਹ ਆਪਣੇ ਪਰਮੇਸ਼ਵਰ ਦੇ ਮਗਰ ਲੱਗੇ ਰਹੋਗੇ!

15ਪਰ ਜੇ ਤੁਸੀਂ ਯਾਹਵੇਹ ਦਾ ਬਚਨ ਨਾ ਮੰਨੋ ਅਤੇ ਉਸ ਦੇ ਹੁਕਮਾਂ ਦੀ ਉਲੰਘਣਾ ਕਰੋਗੇ ਤਾਂ ਯਾਹਵੇਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਵੇਂ ਤੁਹਾਡੇ ਪੁਰਖਿਆਂ ਦੇ ਵਿਰੁੱਧ ਸੀ।

16“ਹੁਣ, ਤੁਸੀਂ ਖੜ੍ਹੇ ਰਹੋ ਅਤੇ ਇਸ ਮਹਾਨ ਕੰਮ ਨੂੰ ਵੇਖੋ ਜੋ ਯਾਹਵੇਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਕਰਨ ਵਾਲਾ ਹੈ!

17ਕੀ ਹੁਣ ਕਣਕ ਦੀ ਵਾਢੀ ਦਾ ਸਮਾਂ ਨਹੀਂ? ਮੈਂ ਯਾਹਵੇਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਾਹਵੇਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.