1 ਸ਼ਮੂਏਲ 12

ਕਿਉਂ ਜੋ ਯਾਹਵੇਹ ਆਪਣੇ ਮਹਾਨ ਨਾਮ ਦੀ ਖ਼ਾਤਰ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ, ਕਿਉਂਕਿ ਯਾਹਵੇਹ ਨੇ ਤੁਹਾਨੂੰ ਆਪਣੀ ਹੀ ਮਰਜ਼ੀ ਨਾਲ ਆਪਣਾ ਬਣਾਇਆ ਹੈ।

1 Samuel 12:22 (UKJV) For the LORD will not forsake his people for his great name's sake: because it has pleased the LORD to make you his people.

20ਸਮੂਏਲ ਨੇ ਉੱਤਰ ਦਿੱਤਾ, “ਡਰੋ ਨਹੀਂ, ਤੁਸੀਂ ਇਹ ਸਭ ਬੁਰਾਈ ਕੀਤੀ ਹੈ; ਫਿਰ ਵੀ ਯਾਹਵੇਹ ਤੋਂ ਮੂੰਹ ਨਾ ਮੋੜੋ, ਪਰ ਆਪਣੇ ਪੂਰੇ ਦਿਲ ਨਾਲ ਯਾਹਵੇਹ ਦੀ ਉਪਾਸਨਾ ਕਰੋ।

21ਵਿਅਰਥ ਮੂਰਤੀਆਂ ਦੇ ਮਗਰ ਨਾ ਮੁੜੋ। ਜਿਸ ਦੇ ਵਿੱਚੋਂ ਕੁਝ ਲਾਭ ਜਾ ਛੁਟਕਾਰਾ ਨਹੀਂ ਹੁੰਦਾ, ਕਿਉਂਕਿ ਉਹ ਸਭ ਵਿਅਰਥ ਹਨ।

22ਕਿਉਂ ਜੋ ਯਾਹਵੇਹ ਆਪਣੇ ਮਹਾਨ ਨਾਮ ਦੀ ਖ਼ਾਤਰ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ, ਕਿਉਂਕਿ ਯਾਹਵੇਹ ਨੇ ਤੁਹਾਨੂੰ ਆਪਣੀ ਹੀ ਮਰਜ਼ੀ ਨਾਲ ਆਪਣਾ ਬਣਾਇਆ ਹੈ।

23ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਾਹਵੇਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।

24ਪਰ ਯਾਹਵੇਹ ਤੋਂ ਡਰੋ ਅਤੇ ਪੂਰੇ ਦਿਲ ਨਾਲ ਵਫ਼ਾਦਾਰੀ ਨਾਲ ਉਸਦੀ ਉਪਾਸਨਾ ਕਰੋ। ਵਿਚਾਰ ਕਰੋ ਕਿ ਉਸਨੇ ਤੁਹਾਡੇ ਲਈ ਕਿੰਨ੍ਹੇ ਵੱਡੇ-ਵੱਡੇ ਕੰਮ ਕੀਤੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.