4ਉਹਨਾਂ ਨੇ ਉੱਤਰ ਦਿੱਤਾ, “ਤੁਸੀਂ ਸਾਡੇ ਨਾਲ ਧੋਖਾ ਜਾਂ ਜ਼ੁਲਮ ਨਹੀਂ ਕੀਤਾ। ਤੂੰ ਕਿਸੇ ਦੇ ਹੱਥੋਂ ਕੁਝ ਨਹੀਂ ਲਿਆ।”
5ਸਮੂਏਲ ਨੇ ਉਹਨਾਂ ਨੂੰ ਆਖਿਆ, ਯਾਹਵੇਹ ਤੁਹਾਡੇ ਵਿਰੁੱਧ ਗਵਾਹ ਹੈ ਅਤੇ ਉਸ ਦਾ ਮਸਹ ਕੀਤਾ ਹੋਇਆ, ਅੱਜ ਦੇ ਦਿਨ ਗਵਾਹ ਹੈ ਜੋ ਤੁਸੀਂ ਮੇਰੇ ਹੱਥ ਵਿੱਚ ਕੁਝ ਨਹੀਂ ਪਾਇਆ। ਉਹਨਾਂ ਨੇ ਕਿਹਾ, “ਉਹ ਗਵਾਹ ਹੈ।”
6ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, “ਇਹ ਯਾਹਵੇਹ ਹੀ ਹੈ ਜਿਸਨੇ ਮੋਸ਼ੇਹ ਅਤੇ ਹਾਰੋਨ ਨੂੰ ਨਿਯੁਕਤ ਕੀਤਾ ਅਤੇ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ।
7ਤਾਂ ਹੁਣ ਤੁਸੀਂ ਇੱਥੇ ਖੜ੍ਹੇ ਰਹੋ ਕਿਉਂ ਜੋ ਮੈਂ ਯਾਹਵੇਹ ਦੇ ਸਾਹਮਣੇ ਉਹਨਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਾਹਵੇਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ।
8“ਯਾਕੋਬ ਦੇ ਮਿਸਰ ਵਿੱਚ ਦਾਖਲ ਹੋਣ ਤੋਂ ਬਾਅਦ, ਉਹਨਾਂ ਨੇ ਯਾਹਵੇਹ ਅੱਗੇ ਮਦਦ ਲਈ ਦੁਹਾਈ ਦਿੱਤੀ, ਅਤੇ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਭੇਜਿਆ, ਜੋ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਬਾਹਰ ਲਿਆਏ ਅਤੇ ਉਹਨਾਂ ਨੂੰ ਇਸ ਜਗ੍ਹਾ ਵਿੱਚ ਵਸਾਇਆ।