1 ਸ਼ਮੂਏਲ 13

ਸਮੂਏਲ ਉੱਠਿਆ ਅਤੇ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਗਿਆ। ਤਦ ਸ਼ਾਊਲ ਨੇ ਉਹਨਾਂ ਲੋਕਾਂ ਨੂੰ ਗਿਣਿਆ ਜੋ ਉਸ ਦੇ ਕੋਲ ਸਨ, ਅਤੇ ਉਹ ਮਨੁੱਖ ਲਗਭਗ ਛੇ ਸੌ ਸਨ।

1 Samuel 13:15 (UKJV) And Samuel arose, and got him up from Gilgal unto Gibeah of Benjamin. And Saul numbered the people that were present with him, about six hundred men.

13ਸਮੂਏਲ ਨੇ ਕਿਹਾ, “ਤੂੰ ਇੱਕ ਮੂਰਖਤਾ ਵਾਲਾ ਕੰਮ ਕੀਤਾ ਹੈ। ਤੂੰ ਯਾਹਵੇਹ ਆਪਣੇ ਪਰਮੇਸ਼ਵਰ ਦੀ ਗੱਲ ਨਹੀਂ ਮੰਨੀ; ਜੇਕਰ ਤੂੰ ਮੰਨੀ ਹੁੰਦੀ, ਤਾਂ ਉਹ ਸਦਾ ਲਈ ਇਸਰਾਏਲ ਉੱਤੇ ਤੇਰਾ ਰਾਜ ਕਾਇਮ ਕਰ ਦਿੰਦਾ।

14ਪਰ ਹੁਣ ਤੇਰਾ ਰਾਜ ਕਾਇਮ ਨਹੀਂ ਰਹੇਗਾ; ਕਿਉਂਕਿ ਯਾਹਵੇਹ ਨੇ ਇੱਕ ਮਨੁੱਖ ਨੂੰ ਲੱਭ ਲਿਆ ਹੈ ਜੋ ਉਸ ਦੇ ਮਨ ਨੂੰ ਭਾਉਂਦਾ ਹੈ ਅਤੇ ਯਾਹਵੇਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਸ ਨੂੰ ਆਗਿਆ ਦਿੱਤੀ ਹੈ ਕਿਉਂ ਜੋ ਤੂੰ ਯਾਹਵੇਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ।”

15ਸਮੂਏਲ ਉੱਠਿਆ ਅਤੇ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਗਿਆ। ਤਦ ਸ਼ਾਊਲ ਨੇ ਉਹਨਾਂ ਲੋਕਾਂ ਨੂੰ ਗਿਣਿਆ ਜੋ ਉਸ ਦੇ ਕੋਲ ਸਨ, ਅਤੇ ਉਹ ਮਨੁੱਖ ਲਗਭਗ ਛੇ ਸੌ ਸਨ।

16ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਹਨਾਂ ਦੇ ਨਾਲ ਦੇ ਲੋਕ ਬਿਨਯਾਮੀਨ ਗੇਬਾ ਵਿੱਚ ਠਹਿਰੇ ਹੋਏ ਸਨ ਅਤੇ ਫ਼ਲਿਸਤੀਆਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ ਹੋਇਆ ਸੀ।

17ਫ਼ਲਿਸਤੀਆਂ ਦੇ ਡੇਰੇ ਵਿੱਚੋਂ ਲੁਟੇਰੇ ਤਿੰਨ ਟੋਲੀਆਂ ਬਣਾ ਨਿੱਕਲੇ। ਇੱਕ ਟੋਲੀ ਸ਼ੂਆਲ ਦੇ ਦੇਸ਼ ਨੂੰ ਓਫਰਾਹ ਦੇ ਰਾਹ ਵੱਲ ਗਈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.