14ਪਰ ਹੁਣ ਤੇਰਾ ਰਾਜ ਕਾਇਮ ਨਹੀਂ ਰਹੇਗਾ; ਕਿਉਂਕਿ ਯਾਹਵੇਹ ਨੇ ਇੱਕ ਮਨੁੱਖ ਨੂੰ ਲੱਭ ਲਿਆ ਹੈ ਜੋ ਉਸ ਦੇ ਮਨ ਨੂੰ ਭਾਉਂਦਾ ਹੈ ਅਤੇ ਯਾਹਵੇਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਸ ਨੂੰ ਆਗਿਆ ਦਿੱਤੀ ਹੈ ਕਿਉਂ ਜੋ ਤੂੰ ਯਾਹਵੇਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ।”
15ਸਮੂਏਲ ਉੱਠਿਆ ਅਤੇ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਗਿਆ। ਤਦ ਸ਼ਾਊਲ ਨੇ ਉਹਨਾਂ ਲੋਕਾਂ ਨੂੰ ਗਿਣਿਆ ਜੋ ਉਸ ਦੇ ਕੋਲ ਸਨ, ਅਤੇ ਉਹ ਮਨੁੱਖ ਲਗਭਗ ਛੇ ਸੌ ਸਨ।
16ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਹਨਾਂ ਦੇ ਨਾਲ ਦੇ ਲੋਕ ਬਿਨਯਾਮੀਨ ਗੇਬਾ ਵਿੱਚ ਠਹਿਰੇ ਹੋਏ ਸਨ ਅਤੇ ਫ਼ਲਿਸਤੀਆਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ ਹੋਇਆ ਸੀ।
17ਫ਼ਲਿਸਤੀਆਂ ਦੇ ਡੇਰੇ ਵਿੱਚੋਂ ਲੁਟੇਰੇ ਤਿੰਨ ਟੋਲੀਆਂ ਬਣਾ ਨਿੱਕਲੇ। ਇੱਕ ਟੋਲੀ ਸ਼ੂਆਲ ਦੇ ਦੇਸ਼ ਨੂੰ ਓਫਰਾਹ ਦੇ ਰਾਹ ਵੱਲ ਗਈ,
18ਦੂਸਰੀ ਟੋਲੀ ਬੈਥ-ਹੋਰੋਨ ਵੱਲ, ਅਤੇ ਤੀਸਰੀ ਟੋਲੀ ਉਸ ਬੰਨ੍ਹੇ ਦੇ ਰਾਹ ਤੁਰੀ ਜਿਹੜਾ ਸਬੋਈਮ ਦੀ ਵਾਦੀ ਦੇ ਉੱਤੇ ਉਜਾੜ ਦੇ ਪਾਸੇ ਸੀ।