15ਸਮੂਏਲ ਉੱਠਿਆ ਅਤੇ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਗਿਆ। ਤਦ ਸ਼ਾਊਲ ਨੇ ਉਹਨਾਂ ਲੋਕਾਂ ਨੂੰ ਗਿਣਿਆ ਜੋ ਉਸ ਦੇ ਕੋਲ ਸਨ, ਅਤੇ ਉਹ ਮਨੁੱਖ ਲਗਭਗ ਛੇ ਸੌ ਸਨ।
16ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਹਨਾਂ ਦੇ ਨਾਲ ਦੇ ਲੋਕ ਬਿਨਯਾਮੀਨ ਗੇਬਾ ਵਿੱਚ ਠਹਿਰੇ ਹੋਏ ਸਨ ਅਤੇ ਫ਼ਲਿਸਤੀਆਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ ਹੋਇਆ ਸੀ।
17ਫ਼ਲਿਸਤੀਆਂ ਦੇ ਡੇਰੇ ਵਿੱਚੋਂ ਲੁਟੇਰੇ ਤਿੰਨ ਟੋਲੀਆਂ ਬਣਾ ਨਿੱਕਲੇ। ਇੱਕ ਟੋਲੀ ਸ਼ੂਆਲ ਦੇ ਦੇਸ਼ ਨੂੰ ਓਫਰਾਹ ਦੇ ਰਾਹ ਵੱਲ ਗਈ,
18ਦੂਸਰੀ ਟੋਲੀ ਬੈਥ-ਹੋਰੋਨ ਵੱਲ, ਅਤੇ ਤੀਸਰੀ ਟੋਲੀ ਉਸ ਬੰਨ੍ਹੇ ਦੇ ਰਾਹ ਤੁਰੀ ਜਿਹੜਾ ਸਬੋਈਮ ਦੀ ਵਾਦੀ ਦੇ ਉੱਤੇ ਉਜਾੜ ਦੇ ਪਾਸੇ ਸੀ।
19ਉਸ ਸਮੇਂ ਇਸਰਾਏਲ ਦੇ ਸਾਰੇ ਦੇਸ਼ ਵਿੱਚ ਇੱਕ ਵੀ ਲੁਹਾਰ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, “ਅਜਿਹਾ ਨਾ ਹੋਵੇ ਜੋ ਇਬਰਾਨੀ ਤਲਵਾਰਾਂ ਜਾਂ ਬਰਛੇ ਬਣਾਉਣ!”