1 ਸ਼ਮੂਏਲ 13

ਦੂਸਰੀ ਟੋਲੀ ਬੈਥ-ਹੋਰੋਨ ਵੱਲ, ਅਤੇ ਤੀਸਰੀ ਟੋਲੀ ਉਸ ਬੰਨ੍ਹੇ ਦੇ ਰਾਹ ਤੁਰੀ ਜਿਹੜਾ ਸਬੋਈਮ ਦੀ ਵਾਦੀ ਦੇ ਉੱਤੇ ਉਜਾੜ ਦੇ ਪਾਸੇ ਸੀ।

1 Samuel 13:18 (UKJV) And another company turned the way to Bethhoron: and another company turned to the way of the border that looks to the valley of Zeboim toward the wilderness.

16ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਹਨਾਂ ਦੇ ਨਾਲ ਦੇ ਲੋਕ ਬਿਨਯਾਮੀਨ ਗੇਬਾ ਵਿੱਚ ਠਹਿਰੇ ਹੋਏ ਸਨ ਅਤੇ ਫ਼ਲਿਸਤੀਆਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ ਹੋਇਆ ਸੀ।

17ਫ਼ਲਿਸਤੀਆਂ ਦੇ ਡੇਰੇ ਵਿੱਚੋਂ ਲੁਟੇਰੇ ਤਿੰਨ ਟੋਲੀਆਂ ਬਣਾ ਨਿੱਕਲੇ। ਇੱਕ ਟੋਲੀ ਸ਼ੂਆਲ ਦੇ ਦੇਸ਼ ਨੂੰ ਓਫਰਾਹ ਦੇ ਰਾਹ ਵੱਲ ਗਈ,

18ਦੂਸਰੀ ਟੋਲੀ ਬੈਥ-ਹੋਰੋਨ ਵੱਲ, ਅਤੇ ਤੀਸਰੀ ਟੋਲੀ ਉਸ ਬੰਨ੍ਹੇ ਦੇ ਰਾਹ ਤੁਰੀ ਜਿਹੜਾ ਸਬੋਈਮ ਦੀ ਵਾਦੀ ਦੇ ਉੱਤੇ ਉਜਾੜ ਦੇ ਪਾਸੇ ਸੀ।

19ਉਸ ਸਮੇਂ ਇਸਰਾਏਲ ਦੇ ਸਾਰੇ ਦੇਸ਼ ਵਿੱਚ ਇੱਕ ਵੀ ਲੁਹਾਰ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, “ਅਜਿਹਾ ਨਾ ਹੋਵੇ ਜੋ ਇਬਰਾਨੀ ਤਲਵਾਰਾਂ ਜਾਂ ਬਰਛੇ ਬਣਾਉਣ!”

20ਸੋ ਸਾਰਾ ਇਸਰਾਏਲ ਫ਼ਲਿਸਤੀਆਂ ਕੋਲ ਆਪਣੇ ਹਲ, ਕਹੀ, ਕੁਹਾੜਾ ਅਤੇ ਦਾਤਰੀਆਂ ਨੂੰ ਤਿੱਖਾ ਕਰਾਉਣ ਲਈ ਜਾਂਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.