1 ਸ਼ਮੂਏਲ 13

ਫ਼ਲਿਸਤੀ ਤਿੰਨ ਹਜ਼ਾਰ ਰੱਥਾਂ, ਛੇ ਹਜ਼ਾਰ ਸਵਾਰ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਜਿੰਨਿਆਂ ਸਿਪਾਹੀਆਂ ਨਾਲ ਇਸਰਾਏਲ ਨਾਲ ਲੜਨ ਲਈ ਇਕੱਠੇ ਹੋਏ। ਉਹਨਾਂ ਨੇ ਚੜ੍ਹ ਕੇ ਬੈਤ-ਆਵਨ ਦੇ ਪੂਰਬ ਵੱਲ ਮਿਕਮਾਸ਼ ਵਿਖੇ ਡੇਰਾ ਲਾਇਆ।

1 Samuel 13:5 (UKJV) And the Philistines gathered themselves together to fight with Israel, thirty thousand chariots, and six thousand horsemen, and people as the sand which is on the sea shore in multitude: and they came up, and pitched in Michmash, eastward from Bethaven.

3ਯੋਨਾਥਾਨ ਨੇ ਗੇਬਾ ਵਿੱਚ ਫ਼ਲਿਸਤੀਆਂ ਦੀ ਚੌਂਕੀ ਉੱਤੇ ਹਮਲਾ ਕੀਤਾ ਅਤੇ ਫ਼ਲਿਸਤੀਆਂ ਨੇ ਇਸ ਬਾਰੇ ਸੁਣਿਆ। ਤਦ ਸ਼ਾਊਲ ਨੇ ਸਾਰੇ ਦੇਸ਼ ਵਿੱਚ ਤੁਰ੍ਹੀ ਵਜਾਈ ਅਤੇ ਕਿਹਾ, “ਕਿ ਇਬਰਾਨੀ ਸੁਣ ਲੈਣ!”

4ਤਾਂ ਇਹ ਖ਼ਬਰ ਸਾਰੇ ਇਸਰਾਏਲ ਨੇ ਸੁਣੀ, “ਜੋ ਸ਼ਾਊਲ ਨੇ ਫ਼ਲਿਸਤੀਆਂ ਦੀ ਚੌਕੀ ਉੱਤੇ ਹਮਲਾ ਕੀਤਾ ਹੈ ਅਤੇ ਹੁਣ ਇਸਰਾਏਲੀ ਵੀ ਫ਼ਲਿਸਤੀਆਂ ਦੀ ਨਜ਼ਰ ਵਿੱਚ ਘਿਣਾਉਣੇ ਹੋ ਗਏ।” ਅਤੇ ਲੋਕਾਂ ਨੂੰ ਗਿਲਗਾਲ ਵਿੱਚ ਸ਼ਾਊਲ ਕੋਲ ਬੁਲਾਇਆ ਗਿਆ।

5ਫ਼ਲਿਸਤੀ ਤਿੰਨ ਹਜ਼ਾਰ ਰੱਥਾਂ, ਛੇ ਹਜ਼ਾਰ ਸਵਾਰ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਜਿੰਨਿਆਂ ਸਿਪਾਹੀਆਂ ਨਾਲ ਇਸਰਾਏਲ ਨਾਲ ਲੜਨ ਲਈ ਇਕੱਠੇ ਹੋਏ। ਉਹਨਾਂ ਨੇ ਚੜ੍ਹ ਕੇ ਬੈਤ-ਆਵਨ ਦੇ ਪੂਰਬ ਵੱਲ ਮਿਕਮਾਸ਼ ਵਿਖੇ ਡੇਰਾ ਲਾਇਆ।

6ਜਦੋਂ ਇਸਰਾਏਲੀਆਂ ਨੇ ਦੇਖਿਆ ਕਿ ਅਸੀਂ ਮੁਸ਼ਕਿਲ ਵਿੱਚ ਹਾਂ ਅਤੇ ਉਹਨਾਂ ਦੀ ਫ਼ੌਜ ਉੱਤੇ ਦਬਾ ਪੈ ਗਿਆ ਹੈ, ਤਾਂ ਉਹ ਗੁਫ਼ਾਂਵਾਂ ਅਤੇ ਝਾੜੀਆਂ ਵਿੱਚ, ਚੱਟਾਨਾਂ ਵਿੱਚ, ਗੜ੍ਹਾਂ ਅਤੇ ਟੋਇਆਂ ਵਿੱਚ ਲੁਕ ਗਏ।

7ਕੁਝ ਇਬਰਾਨੀ ਯਰਦਨ ਨਦੀ ਪਾਰ ਕਰਕੇ ਗਾਦ ਅਤੇ ਗਿਲਆਦ ਦੀ ਧਰਤੀ ਨੂੰ ਚਲੇ ਗਏ। ਪਰ ਸ਼ਾਊਲ ਗਿਲਗਾਲ ਵਿੱਚ ਹੀ ਰਿਹਾ ਅਤੇ ਉਸ ਦੇ ਨਾਲ ਦੀ ਸਾਰੀ ਫ਼ੌਜ ਡਰ ਨਾਲ ਕੰਬ ਰਹੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.