1 ਸ਼ਮੂਏਲ 14

ਤਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਵਿਖਾਇਆ। ਫ਼ਲਿਸਤੀ ਬੋਲੇ “ਦੇਖੋ! ਇਬਰਾਨੀ ਉਹਨਾਂ ਖੁੱਡਾਂ ਵਿੱਚੋਂ ਬਾਹਰ ਨਿੱਕਲ ਆਉਂਦੇ ਹਨ ਜਿਨ੍ਹਾਂ ਵਿੱਚ ਉਹ ਛੁਪੇ ਹੋਏ ਸਨ।”

1 Samuel 14:11 (UKJV) And both of them discovered themselves unto the garrison of the Philistines: and the Philistines said, Behold, the Hebrews come forth out of the holes where they had hid themselves.

9ਜੇਕਰ ਉਹ ਸਾਨੂੰ ਆਖਣ, ‘ਉੱਥੇ ਉਡੀਕ ਕਰੋ ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ,’ ਤਾਂ ਅਸੀਂ ਉੱਥੇ ਹੀ ਰਹਾਂਗੇ ਅਤੇ ਉਹਨਾਂ ਉੱਤੇ ਚੜਾਈ ਨਹੀਂ ਕਰਾਂਗੇ।

10ਪਰ ਜੇ ਉਹ ਆਖਣ, ‘ਸਾਡੇ ਕੋਲ ਚੜ੍ਹ ਆਓ,’ ਤਾਂ ਅਸੀਂ ਚੜ੍ਹ ਜਾਵਾਂਗੇ, ਕਿਉਂਕਿ ਇਹ ਸਾਡੀ ਨਿਸ਼ਾਨੀ ਹੋਵੇਗੀ ਕਿ ਯਾਹਵੇਹ ਨੇ ਉਹਨਾਂ ਨੂੰ ਸਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ।”

11ਤਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਵਿਖਾਇਆ। ਫ਼ਲਿਸਤੀ ਬੋਲੇ “ਦੇਖੋ! ਇਬਰਾਨੀ ਉਹਨਾਂ ਖੁੱਡਾਂ ਵਿੱਚੋਂ ਬਾਹਰ ਨਿੱਕਲ ਆਉਂਦੇ ਹਨ ਜਿਨ੍ਹਾਂ ਵਿੱਚ ਉਹ ਛੁਪੇ ਹੋਏ ਸਨ।”

12ਚੌਂਕੀ ਦੇ ਆਦਮੀਆਂ ਨੇ ਯੋਨਾਥਾਨ ਅਤੇ ਉਸ ਦੇ ਸ਼ਸਤਰ ਚੁੱਕਣ ਵਾਲੇ ਨੂੰ ਉੱਚੀ-ਉੱਚੀ ਕਿਹਾ, “ਸਾਡੇ ਕੋਲ ਚੜ੍ਹ ਆਓ ਅਤੇ ਅਸੀਂ ਤੁਹਾਨੂੰ ਸਬਕ ਸਿਖਾਵਾਂਗੇ।” ਇਸ ਲਈ ਯੋਨਾਥਾਨ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਕਿਹਾ, “ਮੇਰੇ ਪਿੱਛੇ ਚੜ੍ਹ ਆ ਕਿਉਂ ਜੋ ਯਾਹਵੇਹ ਨੇ ਉਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪ ਦਿੱਤਾ ਹੈ।”

13ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ, ਅਤੇ ਉਸਦੇ ਸ਼ਸਤਰ ਚੁੱਕਣ ਵਾਲਾ ਉਸਦੇ ਮਗਰ ਹੋਇਆ ਤਾਂ ਫ਼ਲਿਸਤੀ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਸਦਾ ਸ਼ਸਤਰ ਚੁੱਕਣ ਵਾਲਾ ਉਸਦੇ ਪਿੱਛੇ-ਪਿੱਛੇ ਮਾਰੀ ਜਾਂਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.