1 ਸ਼ਮੂਏਲ 14

ਚੌਂਕੀ ਦੇ ਆਦਮੀਆਂ ਨੇ ਯੋਨਾਥਾਨ ਅਤੇ ਉਸ ਦੇ ਸ਼ਸਤਰ ਚੁੱਕਣ ਵਾਲੇ ਨੂੰ ਉੱਚੀ-ਉੱਚੀ ਕਿਹਾ, “ਸਾਡੇ ਕੋਲ ਚੜ੍ਹ ਆਓ ਅਤੇ ਅਸੀਂ ਤੁਹਾਨੂੰ ਸਬਕ ਸਿਖਾਵਾਂਗੇ।” ਇਸ ਲਈ ਯੋਨਾਥਾਨ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਕਿਹਾ, “ਮੇਰੇ ਪਿੱਛੇ ਚੜ੍ਹ ਆ ਕਿਉਂ ਜੋ ਯਾਹਵੇਹ ਨੇ ਉਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪ ਦਿੱਤਾ ਹੈ।”

1 Samuel 14:12 (UKJV) And the men of the garrison answered Jonathan and his armour bearer, and said, Come up to us, and we will show you a thing. And Jonathan said unto his armour bearer, Come up after me: for the LORD has delivered them into the hand of Israel.

10ਪਰ ਜੇ ਉਹ ਆਖਣ, ‘ਸਾਡੇ ਕੋਲ ਚੜ੍ਹ ਆਓ,’ ਤਾਂ ਅਸੀਂ ਚੜ੍ਹ ਜਾਵਾਂਗੇ, ਕਿਉਂਕਿ ਇਹ ਸਾਡੀ ਨਿਸ਼ਾਨੀ ਹੋਵੇਗੀ ਕਿ ਯਾਹਵੇਹ ਨੇ ਉਹਨਾਂ ਨੂੰ ਸਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ।”

11ਤਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਵਿਖਾਇਆ। ਫ਼ਲਿਸਤੀ ਬੋਲੇ “ਦੇਖੋ! ਇਬਰਾਨੀ ਉਹਨਾਂ ਖੁੱਡਾਂ ਵਿੱਚੋਂ ਬਾਹਰ ਨਿੱਕਲ ਆਉਂਦੇ ਹਨ ਜਿਨ੍ਹਾਂ ਵਿੱਚ ਉਹ ਛੁਪੇ ਹੋਏ ਸਨ।”

12ਚੌਂਕੀ ਦੇ ਆਦਮੀਆਂ ਨੇ ਯੋਨਾਥਾਨ ਅਤੇ ਉਸ ਦੇ ਸ਼ਸਤਰ ਚੁੱਕਣ ਵਾਲੇ ਨੂੰ ਉੱਚੀ-ਉੱਚੀ ਕਿਹਾ, “ਸਾਡੇ ਕੋਲ ਚੜ੍ਹ ਆਓ ਅਤੇ ਅਸੀਂ ਤੁਹਾਨੂੰ ਸਬਕ ਸਿਖਾਵਾਂਗੇ।” ਇਸ ਲਈ ਯੋਨਾਥਾਨ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਕਿਹਾ, “ਮੇਰੇ ਪਿੱਛੇ ਚੜ੍ਹ ਆ ਕਿਉਂ ਜੋ ਯਾਹਵੇਹ ਨੇ ਉਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪ ਦਿੱਤਾ ਹੈ।”

13ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ, ਅਤੇ ਉਸਦੇ ਸ਼ਸਤਰ ਚੁੱਕਣ ਵਾਲਾ ਉਸਦੇ ਮਗਰ ਹੋਇਆ ਤਾਂ ਫ਼ਲਿਸਤੀ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਸਦਾ ਸ਼ਸਤਰ ਚੁੱਕਣ ਵਾਲਾ ਉਸਦੇ ਪਿੱਛੇ-ਪਿੱਛੇ ਮਾਰੀ ਜਾਂਦਾ ਸੀ।

14ਇਹ ਪਹਿਲੀ ਮਾਰ ਜੋ ਯੋਨਾਥਾਨ ਅਤੇ ਉਸ ਦੇ ਸ਼ਸਤਰ ਚੁੱਕਣ ਵਾਲੇ ਨੇ ਕੀਤੀ ਲਗਭਗ ਅੱਧਾ ਏਕੜ ਦੇ ਖੇਤਰ ਵਿੱਚ ਵੀਹ ਮਨੁੱਖ ਮਾਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.