1 ਸ਼ਮੂਏਲ 15

ਸੈਨਾ ਦਾ ਯਾਹਵੇਹ ਇਉਂ ਆਖਦਾ ਹੈ, ‘ਮੈਂ ਅਮਾਲੇਕੀਆਂ ਨੂੰ ਸਜ਼ਾ ਦਿਆਂਗਾ ਜੋ ਉਹਨਾਂ ਨੇ ਇਸਰਾਏਲ ਨਾਲ ਕੀਤਾ ਸੀ ਜਦੋਂ ਉਹ ਮਿਸਰ ਤੋਂ ਨਿੱਕਲ ਆਏ ਤਾਂ ਉਹ ਕਿਵੇਂ ਉਹਨਾਂ ਦੇ ਰਾਹ ਵਿੱਚ ਵਿਰੋਧੀ ਬਣ ਕੇ ਆਏ।

1 Samuel 15:2 (UKJV) Thus says the LORD of hosts, I remember that which Amalek did to Israel, how he laid wait for him in the way, when he came up from Egypt.

1ਸਮੂਏਲ ਨੇ ਸ਼ਾਊਲ ਨੂੰ ਕਿਹਾ, “ਮੈਂ ਉਹ ਹਾਂ ਜਿਸਨੂੰ ਯਾਹਵੇਹ ਨੇ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਰਾਜਾ ਮਸਹ ਕਰਨ ਲਈ ਭੇਜਿਆ ਹੈ, ਇਸ ਲਈ ਹੁਣ ਯਾਹਵੇਹ ਦੇ ਸੰਦੇਸ਼ ਨੂੰ ਸੁਣ।

2ਸੈਨਾ ਦਾ ਯਾਹਵੇਹ ਇਉਂ ਆਖਦਾ ਹੈ, ‘ਮੈਂ ਅਮਾਲੇਕੀਆਂ ਨੂੰ ਸਜ਼ਾ ਦਿਆਂਗਾ ਜੋ ਉਹਨਾਂ ਨੇ ਇਸਰਾਏਲ ਨਾਲ ਕੀਤਾ ਸੀ ਜਦੋਂ ਉਹ ਮਿਸਰ ਤੋਂ ਨਿੱਕਲ ਆਏ ਤਾਂ ਉਹ ਕਿਵੇਂ ਉਹਨਾਂ ਦੇ ਰਾਹ ਵਿੱਚ ਵਿਰੋਧੀ ਬਣ ਕੇ ਆਏ।

3ਹੁਣ ਜਾ ਅਤੇ ਅਮਾਲੇਕੀਆਂ ਉੱਤੇ ਹਮਲਾ ਕਰ ਅਤੇ ਸਭ ਕੁਝ ਜੋ ਉਹਨਾਂ ਦਾ ਹੈ ਮੂਲੋਂ ਨਾਸ਼ ਕਰ ਅਤੇ ਉਹਨਾਂ ਉੱਤੇ ਤਰਸ ਨਾ ਖਾ ਸਗੋਂ ਆਦਮੀ ਅਤੇ ਔਰਤਾਂ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲਦ ਭੇਡ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ।’ ”

4ਇਸ ਲਈ ਸ਼ਾਊਲ ਨੇ ਆਦਮੀਆਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਤਲਾਇਮ ਵਿੱਚ ਇਕੱਠਾ ਕੀਤਾ, ਦੋ ਲੱਖ ਪੈਦਲ ਸਿਪਾਹੀ ਅਤੇ ਯਹੂਦੀ ਮਨੁੱਖ ਦਸ ਹਜ਼ਾਰ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.