1 ਸ਼ਮੂਏਲ 15

ਪਰ ਸ਼ਾਊਲ ਨੇ ਆਖਿਆ, “ਮੈਂ ਯਾਹਵੇਹ ਦਾ ਹੁਕਮ ਮੰਨਿਆ ਅਤੇ ਮੈਂ ਉਸ ਰਾਹ ਤੇ ਤੁਰਿਆ ਜੋ ਯਾਹਵੇਹ ਨੇ ਮੈਨੂੰ ਸੌਂਪਿਆ ਸੀ। ਮੈਂ ਅਮਾਲੇਕੀਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਅਤੇ ਉਹਨਾਂ ਦੇ ਰਾਜੇ ਅਗਾਗ ਨੂੰ ਵਾਪਸ ਲਿਆਇਆ।

1 Samuel 15:20 (UKJV) And Saul said unto Samuel, Yea, I have obeyed the voice of the LORD, and have gone the way which the LORD sent me, and have brought Agag the king of Amalek, and have utterly destroyed the Amalekites.

18ਅਤੇ ਉਸ ਨੇ ਤੁਹਾਨੂੰ ਇਹ ਕਹਿ ਕੇ ਇੱਕ ਮਿਸ਼ਨ ਉੱਤੇ ਭੇਜਿਆ, ‘ਕਿ ਜਾਹ ਅਤੇ ਉਹਨਾਂ ਦੁਸ਼ਟ ਲੋਕਾਂ ਅਰਥਾਤ ਅਮਾਲੇਕੀਆਂ ਨੂੰ ਪੂਰੀ ਤਰ੍ਹਾਂ ਨਾਸ਼ ਕਰ; ਉਹਨਾਂ ਦੇ ਵਿਰੁੱਧ ਉਦੋਂ ਤੱਕ ਯੁੱਧ ਕਰੋ ਜਦੋਂ ਤੱਕ ਤੁਸੀਂ ਉਹਨਾਂ ਦਾ ਸਫਾਇਆ ਨਹੀਂ ਕਰ ਦਿੰਦੇ।’

19ਫਿਰ ਤੂੰ ਯਾਹਵੇਹ ਦਾ ਹੁਕਮ ਕਿਉਂ ਨਹੀਂ ਮੰਨਿਆ? ਅਤੇ ਲੁੱਟ ਦੇ ਮਾਲ ਉੱਤੇ ਤੇਰਾ ਮਨ ਕਿਉਂ ਆ ਡਿੱਗਾ ਅਤੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕਿਉਂ ਕੀਤੀ?”

20ਪਰ ਸ਼ਾਊਲ ਨੇ ਆਖਿਆ, “ਮੈਂ ਯਾਹਵੇਹ ਦਾ ਹੁਕਮ ਮੰਨਿਆ ਅਤੇ ਮੈਂ ਉਸ ਰਾਹ ਤੇ ਤੁਰਿਆ ਜੋ ਯਾਹਵੇਹ ਨੇ ਮੈਨੂੰ ਸੌਂਪਿਆ ਸੀ। ਮੈਂ ਅਮਾਲੇਕੀਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਅਤੇ ਉਹਨਾਂ ਦੇ ਰਾਜੇ ਅਗਾਗ ਨੂੰ ਵਾਪਸ ਲਿਆਇਆ।

21ਸਿਪਾਹੀ ਲੁੱਟ ਵਿੱਚੋਂ ਭੇਡਾਂ ਅਤੇ ਡੰਗਰ ਲੈ ਲਏ, ਜੋ ਸਭ ਤੋਂ ਉੱਤਮ ਸੀ ਜੋ ਪਰਮੇਸ਼ਵਰ ਨੂੰ ਸਮਰਪਿਤ ਸੀ, ਤਾਂ ਜੋ ਉਹ ਗਿਲਗਾਲ ਵਿੱਚ ਤੁਹਾਡੇ ਯਾਹਵੇਹ ਤੇਰੇ ਪਰਮੇਸ਼ਵਰ ਦੇ ਅੱਗੇ ਬਲੀ ਚੜ੍ਹਾਂ ਸਕਣ।”

22ਪਰ ਸਮੂਏਲ ਨੇ ਉੱਤਰ ਦਿੱਤਾ: “ਕੀ ਯਾਹਵੇਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਵਿੱਚ ਓਨਾ ਹੀ ਪ੍ਰਸੰਨ ਹੁੰਦਾ ਹੈ ਜਿੰਨਾ ਯਾਹਵੇਹ ਦਾ ਹੁਕਮ ਮੰਨਣ ਵਿੱਚ ਹੁੰਦਾ ਹੈ? ਹੁਕਮ ਮੰਨਣਾ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਅਤੇ ਸਰੋਤਾ ਬਣਨਾ ਮੇਂਢਿਆ ਦੀ ਚਰਬੀ ਨਾਲੋਂ ਚੰਗਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.