1 ਸ਼ਮੂਏਲ 15

ਪਰ ਸਮੂਏਲ ਨੇ ਉੱਤਰ ਦਿੱਤਾ: “ਕੀ ਯਾਹਵੇਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਵਿੱਚ ਓਨਾ ਹੀ ਪ੍ਰਸੰਨ ਹੁੰਦਾ ਹੈ ਜਿੰਨਾ ਯਾਹਵੇਹ ਦਾ ਹੁਕਮ ਮੰਨਣ ਵਿੱਚ ਹੁੰਦਾ ਹੈ? ਹੁਕਮ ਮੰਨਣਾ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਅਤੇ ਸਰੋਤਾ ਬਣਨਾ ਮੇਂਢਿਆ ਦੀ ਚਰਬੀ ਨਾਲੋਂ ਚੰਗਾ ਹੈ।

1 Samuel 15:22 (UKJV) And Samuel said, Has the LORD as great delight in burnt offerings and sacrifices, as in obeying the voice of the LORD? Behold, to obey is better than sacrifice, and to hearken than the fat of rams.

20ਪਰ ਸ਼ਾਊਲ ਨੇ ਆਖਿਆ, “ਮੈਂ ਯਾਹਵੇਹ ਦਾ ਹੁਕਮ ਮੰਨਿਆ ਅਤੇ ਮੈਂ ਉਸ ਰਾਹ ਤੇ ਤੁਰਿਆ ਜੋ ਯਾਹਵੇਹ ਨੇ ਮੈਨੂੰ ਸੌਂਪਿਆ ਸੀ। ਮੈਂ ਅਮਾਲੇਕੀਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਅਤੇ ਉਹਨਾਂ ਦੇ ਰਾਜੇ ਅਗਾਗ ਨੂੰ ਵਾਪਸ ਲਿਆਇਆ।

21ਸਿਪਾਹੀ ਲੁੱਟ ਵਿੱਚੋਂ ਭੇਡਾਂ ਅਤੇ ਡੰਗਰ ਲੈ ਲਏ, ਜੋ ਸਭ ਤੋਂ ਉੱਤਮ ਸੀ ਜੋ ਪਰਮੇਸ਼ਵਰ ਨੂੰ ਸਮਰਪਿਤ ਸੀ, ਤਾਂ ਜੋ ਉਹ ਗਿਲਗਾਲ ਵਿੱਚ ਤੁਹਾਡੇ ਯਾਹਵੇਹ ਤੇਰੇ ਪਰਮੇਸ਼ਵਰ ਦੇ ਅੱਗੇ ਬਲੀ ਚੜ੍ਹਾਂ ਸਕਣ।”

22ਪਰ ਸਮੂਏਲ ਨੇ ਉੱਤਰ ਦਿੱਤਾ: “ਕੀ ਯਾਹਵੇਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਵਿੱਚ ਓਨਾ ਹੀ ਪ੍ਰਸੰਨ ਹੁੰਦਾ ਹੈ ਜਿੰਨਾ ਯਾਹਵੇਹ ਦਾ ਹੁਕਮ ਮੰਨਣ ਵਿੱਚ ਹੁੰਦਾ ਹੈ? ਹੁਕਮ ਮੰਨਣਾ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਅਤੇ ਸਰੋਤਾ ਬਣਨਾ ਮੇਂਢਿਆ ਦੀ ਚਰਬੀ ਨਾਲੋਂ ਚੰਗਾ ਹੈ।

23ਕਿਉਂਕਿ ਬਗਾਵਤ ਭਵਿੱਖਬਾਣੀ ਦੇ ਪਾਪ ਵਰਗੀ ਹੈ, ਅਤੇ ਹੰਕਾਰ ਮੂਰਤੀ ਪੂਜਾ ਦੀ ਬੁਰਾਈ ਵਰਗਾ ਹੈ। ਕਿਉਂਕਿ ਤੂੰ ਯਾਹਵੇਹ ਦੇ ਬਚਨ ਨੂੰ ਰੱਦ ਕੀਤਾ ਹੈ, ਉਸੇ ਤਰ੍ਹਾਂ ਹੀ ਉਸਨੇ ਤੈਨੂੰ ਰਾਜਾ ਹੋਣ ਤੋਂ ਰੱਦ ਕਰ ਦਿੱਤਾ ਹੈ।”

24ਤਦ ਸ਼ਾਊਲ ਨੇ ਸਮੂਏਲ ਨੂੰ ਆਖਿਆ, “ਮੈਂ ਪਾਪ ਕੀਤਾ ਹੈ। ਮੈਂ ਯਾਹਵੇਹ ਦੇ ਹੁਕਮ ਅਤੇ ਤੇਰੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਮੈਂ ਲੋਕਾਂ ਤੋਂ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.