21ਸਿਪਾਹੀ ਲੁੱਟ ਵਿੱਚੋਂ ਭੇਡਾਂ ਅਤੇ ਡੰਗਰ ਲੈ ਲਏ, ਜੋ ਸਭ ਤੋਂ ਉੱਤਮ ਸੀ ਜੋ ਪਰਮੇਸ਼ਵਰ ਨੂੰ ਸਮਰਪਿਤ ਸੀ, ਤਾਂ ਜੋ ਉਹ ਗਿਲਗਾਲ ਵਿੱਚ ਤੁਹਾਡੇ ਯਾਹਵੇਹ ਤੇਰੇ ਪਰਮੇਸ਼ਵਰ ਦੇ ਅੱਗੇ ਬਲੀ ਚੜ੍ਹਾਂ ਸਕਣ।”
22ਪਰ ਸਮੂਏਲ ਨੇ ਉੱਤਰ ਦਿੱਤਾ: “ਕੀ ਯਾਹਵੇਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਵਿੱਚ ਓਨਾ ਹੀ ਪ੍ਰਸੰਨ ਹੁੰਦਾ ਹੈ ਜਿੰਨਾ ਯਾਹਵੇਹ ਦਾ ਹੁਕਮ ਮੰਨਣ ਵਿੱਚ ਹੁੰਦਾ ਹੈ? ਹੁਕਮ ਮੰਨਣਾ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਅਤੇ ਸਰੋਤਾ ਬਣਨਾ ਮੇਂਢਿਆ ਦੀ ਚਰਬੀ ਨਾਲੋਂ ਚੰਗਾ ਹੈ।
23ਕਿਉਂਕਿ ਬਗਾਵਤ ਭਵਿੱਖਬਾਣੀ ਦੇ ਪਾਪ ਵਰਗੀ ਹੈ, ਅਤੇ ਹੰਕਾਰ ਮੂਰਤੀ ਪੂਜਾ ਦੀ ਬੁਰਾਈ ਵਰਗਾ ਹੈ। ਕਿਉਂਕਿ ਤੂੰ ਯਾਹਵੇਹ ਦੇ ਬਚਨ ਨੂੰ ਰੱਦ ਕੀਤਾ ਹੈ, ਉਸੇ ਤਰ੍ਹਾਂ ਹੀ ਉਸਨੇ ਤੈਨੂੰ ਰਾਜਾ ਹੋਣ ਤੋਂ ਰੱਦ ਕਰ ਦਿੱਤਾ ਹੈ।”
24ਤਦ ਸ਼ਾਊਲ ਨੇ ਸਮੂਏਲ ਨੂੰ ਆਖਿਆ, “ਮੈਂ ਪਾਪ ਕੀਤਾ ਹੈ। ਮੈਂ ਯਾਹਵੇਹ ਦੇ ਹੁਕਮ ਅਤੇ ਤੇਰੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਮੈਂ ਲੋਕਾਂ ਤੋਂ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ।
25ਹੁਣ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ, ਮੇਰੇ ਪਾਪ ਨੂੰ ਮਾਫ਼ ਕਰੋ ਅਤੇ ਮੇਰੇ ਨਾਲ ਵਾਪਸ ਆਓ, ਤਾਂ ਜੋ ਮੈਂ ਯਾਹਵੇਹ ਦੀ ਉਪਾਸਨਾ ਕਰਾਂ।”