1 ਸ਼ਮੂਏਲ 15

ਪਰ ਸਮੂਏਲ ਨੇ ਸ਼ਾਊਲ ਨੂੰ ਆਖਿਆ, “ਮੈਂ ਤੇਰੇ ਨਾਲ ਵਾਪਸ ਨਹੀਂ ਜਾਵਾਂਗਾ। ਤੂੰ ਯਾਹਵੇਹ ਦੇ ਬਚਨ ਨੂੰ ਰੱਦ ਕਰ ਦਿੱਤਾ ਹੈ, ਅਤੇ ਯਾਹਵੇਹ ਨੇ ਤੈਨੂੰ ਇਸਰਾਏਲ ਦੇ ਰਾਜੇ ਹੋਣ ਤੋਂ ਰੱਦ ਕਰ ਦਿੱਤਾ ਹੈ!”

1 Samuel 15:26 (UKJV) And Samuel said unto Saul, I will not return with you: for you have rejected the word of the LORD, and the LORD has rejected you from being king over Israel.

24ਤਦ ਸ਼ਾਊਲ ਨੇ ਸਮੂਏਲ ਨੂੰ ਆਖਿਆ, “ਮੈਂ ਪਾਪ ਕੀਤਾ ਹੈ। ਮੈਂ ਯਾਹਵੇਹ ਦੇ ਹੁਕਮ ਅਤੇ ਤੇਰੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਮੈਂ ਲੋਕਾਂ ਤੋਂ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ।

25ਹੁਣ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ, ਮੇਰੇ ਪਾਪ ਨੂੰ ਮਾਫ਼ ਕਰੋ ਅਤੇ ਮੇਰੇ ਨਾਲ ਵਾਪਸ ਆਓ, ਤਾਂ ਜੋ ਮੈਂ ਯਾਹਵੇਹ ਦੀ ਉਪਾਸਨਾ ਕਰਾਂ।”

26ਪਰ ਸਮੂਏਲ ਨੇ ਸ਼ਾਊਲ ਨੂੰ ਆਖਿਆ, “ਮੈਂ ਤੇਰੇ ਨਾਲ ਵਾਪਸ ਨਹੀਂ ਜਾਵਾਂਗਾ। ਤੂੰ ਯਾਹਵੇਹ ਦੇ ਬਚਨ ਨੂੰ ਰੱਦ ਕਰ ਦਿੱਤਾ ਹੈ, ਅਤੇ ਯਾਹਵੇਹ ਨੇ ਤੈਨੂੰ ਇਸਰਾਏਲ ਦੇ ਰਾਜੇ ਹੋਣ ਤੋਂ ਰੱਦ ਕਰ ਦਿੱਤਾ ਹੈ!”

27ਜਦੋਂ ਸਮੂਏਲ ਉੱਥੋਂ ਜਾਣ ਨੂੰ ਮੁੜਿਆ ਤਾਂ ਸ਼ਾਊਲ ਨੇ ਉਸਦੇ ਚੋਲੇ ਦਾ ਪੱਲਾ ਫੜ ਲਿਆ ਅਤੇ ਉਹ ਪਾਟ ਗਿਆ।

28ਸਮੂਏਲ ਨੇ ਉਸ ਨੂੰ ਕਿਹਾ, “ਯਾਹਵੇਹ ਨੇ ਅੱਜ ਇਸਰਾਏਲ ਦਾ ਰਾਜ ਤੇਰੇ ਕੋਲੋਂ ਖੋਹ ਲਿਆ ਹੈ ਅਤੇ ਉਹ ਤੇਰੇ ਗੁਆਂਢੀਆਂ ਵਿੱਚੋਂ ਇੱਕ ਨੂੰ ਦੇ ਦਿੱਤਾ ਹੈ, ਜੋ ਤੇਰੇ ਨਾਲੋਂ ਚੰਗਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.