10ਯੱਸੀ ਨੇ ਆਪਣੇ ਸੱਤ ਪੁੱਤਰਾਂ ਨੂੰ ਸਮੂਏਲ ਦੇ ਅੱਗੇ ਕੀਤਾ, ਪਰ ਸਮੂਏਲ ਨੇ ਉਸਨੂੰ ਕਿਹਾ, “ਯਾਹਵੇਹ ਨੇ ਇਨ੍ਹਾਂ ਨੂੰ ਨਹੀਂ ਚੁਣਿਆ ਹੈ।”
11ਤਾਂ ਸਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਇਹ ਸਾਰੇ ਤੇਰੇ ਪੁੱਤਰ ਹਨ? ਯੱਸੀ ਨੇ ਜਵਾਬ ਦਿੱਤਾ, “ਅਜੇ ਸਭ ਤੋਂ ਛੋਟਾ ਹੈ, ਉਹ ਭੇਡਾਂ ਦੀ ਦੇਖਭਾਲ ਕਰ ਰਿਹਾ ਹੈ।”
12ਇਸ ਲਈ ਉਸ ਨੇ ਉਸ ਨੂੰ ਬੁਲਾ ਲਿਆ ਅਤੇ ਉਸ ਨੂੰ ਅੰਦਰ ਲਿਆਇਆ ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਲੱਗਦਾ ਸੀ। ਤਦ ਯਾਹਵੇਹ ਨੇ ਕਿਹਾ, “ਉੱਠ ਅਤੇ ਉਸਨੂੰ ਅਭਿਸ਼ੇਕ ਕਰ ਕਿਉਂ ਜੋ ਇਹ ਉਹੀ ਹੈ।”
13ਤਾਂ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਸਦੇ ਭਰਾਵਾਂ ਦੇ ਸਾਹਮਣੇ ਉਸ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਾਹਵੇਹ ਦਾ ਆਤਮਾ ਦਾਵੀਦ ਉੱਤੇ ਜ਼ੋਰ ਨਾਲ ਆਇਆ। ਸਮੂਏਲ ਫਿਰ ਰਾਮਾਹ ਨੂੰ ਚਲਾ ਗਿਆ।
14ਪਰ ਯਾਹਵੇਹ ਦਾ ਆਤਮਾ ਸ਼ਾਊਲ ਤੋਂ ਅਲੱਗ ਹੋ ਗਿਆ ਸੀ, ਅਤੇ ਯਾਹਵੇਹ ਵੱਲੋਂ ਇੱਕ ਦੁਸ਼ਟ-ਆਤਮਾ ਉਹ ਨੂੰ ਘਬਰਾਉਣ ਲੱਗਾ।