1 ਸ਼ਮੂਏਲ 16

ਤਾਂ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਸਦੇ ਭਰਾਵਾਂ ਦੇ ਸਾਹਮਣੇ ਉਸ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਾਹਵੇਹ ਦਾ ਆਤਮਾ ਦਾਵੀਦ ਉੱਤੇ ਜ਼ੋਰ ਨਾਲ ਆਇਆ। ਸਮੂਏਲ ਫਿਰ ਰਾਮਾਹ ਨੂੰ ਚਲਾ ਗਿਆ।

1 Samuel 16:13 (UKJV) Then Samuel took the horn of oil, and anointed him in the midst of his brethren: and the Spirit of the LORD came upon David from that day forward. So Samuel rose up, and went to Ramah.

11ਤਾਂ ਸਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਇਹ ਸਾਰੇ ਤੇਰੇ ਪੁੱਤਰ ਹਨ? ਯੱਸੀ ਨੇ ਜਵਾਬ ਦਿੱਤਾ, “ਅਜੇ ਸਭ ਤੋਂ ਛੋਟਾ ਹੈ, ਉਹ ਭੇਡਾਂ ਦੀ ਦੇਖਭਾਲ ਕਰ ਰਿਹਾ ਹੈ।”

12ਇਸ ਲਈ ਉਸ ਨੇ ਉਸ ਨੂੰ ਬੁਲਾ ਲਿਆ ਅਤੇ ਉਸ ਨੂੰ ਅੰਦਰ ਲਿਆਇਆ ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਲੱਗਦਾ ਸੀ। ਤਦ ਯਾਹਵੇਹ ਨੇ ਕਿਹਾ, “ਉੱਠ ਅਤੇ ਉਸਨੂੰ ਅਭਿਸ਼ੇਕ ਕਰ ਕਿਉਂ ਜੋ ਇਹ ਉਹੀ ਹੈ।”

13ਤਾਂ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਸਦੇ ਭਰਾਵਾਂ ਦੇ ਸਾਹਮਣੇ ਉਸ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਾਹਵੇਹ ਦਾ ਆਤਮਾ ਦਾਵੀਦ ਉੱਤੇ ਜ਼ੋਰ ਨਾਲ ਆਇਆ। ਸਮੂਏਲ ਫਿਰ ਰਾਮਾਹ ਨੂੰ ਚਲਾ ਗਿਆ।

14ਪਰ ਯਾਹਵੇਹ ਦਾ ਆਤਮਾ ਸ਼ਾਊਲ ਤੋਂ ਅਲੱਗ ਹੋ ਗਿਆ ਸੀ, ਅਤੇ ਯਾਹਵੇਹ ਵੱਲੋਂ ਇੱਕ ਦੁਸ਼ਟ-ਆਤਮਾ ਉਹ ਨੂੰ ਘਬਰਾਉਣ ਲੱਗਾ।

15ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਆਖਿਆ, “ਵੇਖ, ਪਰਮੇਸ਼ਵਰ ਵੱਲੋਂ ਇੱਕ ਦੁਸ਼ਟ-ਆਤਮਾ ਤੈਨੂੰ ਘਬਰਾਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.