1 ਸ਼ਮੂਏਲ 16

ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਆਖਿਆ, “ਵੇਖ, ਪਰਮੇਸ਼ਵਰ ਵੱਲੋਂ ਇੱਕ ਦੁਸ਼ਟ-ਆਤਮਾ ਤੈਨੂੰ ਘਬਰਾਉਂਦਾ ਹੈ।

1 Samuel 16:15 (UKJV) And Saul's servants said unto him, Behold now, an evil spirit from God troubles you.

13ਤਾਂ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਸਦੇ ਭਰਾਵਾਂ ਦੇ ਸਾਹਮਣੇ ਉਸ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਾਹਵੇਹ ਦਾ ਆਤਮਾ ਦਾਵੀਦ ਉੱਤੇ ਜ਼ੋਰ ਨਾਲ ਆਇਆ। ਸਮੂਏਲ ਫਿਰ ਰਾਮਾਹ ਨੂੰ ਚਲਾ ਗਿਆ।

14ਪਰ ਯਾਹਵੇਹ ਦਾ ਆਤਮਾ ਸ਼ਾਊਲ ਤੋਂ ਅਲੱਗ ਹੋ ਗਿਆ ਸੀ, ਅਤੇ ਯਾਹਵੇਹ ਵੱਲੋਂ ਇੱਕ ਦੁਸ਼ਟ-ਆਤਮਾ ਉਹ ਨੂੰ ਘਬਰਾਉਣ ਲੱਗਾ।

15ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਆਖਿਆ, “ਵੇਖ, ਪਰਮੇਸ਼ਵਰ ਵੱਲੋਂ ਇੱਕ ਦੁਸ਼ਟ-ਆਤਮਾ ਤੈਨੂੰ ਘਬਰਾਉਂਦਾ ਹੈ।

16ਸਾਡਾ ਸੁਆਮੀ ਆਪਣੇ ਸੇਵਕਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਹੁਕਮ ਦੇਵੇ ਕਿ ਉਹ ਕਿਸੇ ਅਜਿਹੇ ਵਿਅਕਤੀ ਦੀ ਭਾਲ ਕਰਨ ਜੋ ਬਰਬਤ ਵਜਾਉਣ ਵਿੱਚ ਕੁਸ਼ਲ ਹੋਵੇ ਅਤੇ ਅਜਿਹਾ ਹੋਵੇਗਾ ਕਿ ਜਿਸ ਵੇਲੇ ਪਰਮੇਸ਼ਵਰ ਵੱਲੋਂ ਦੁਸ਼ਟ-ਆਤਮਾ ਤੁਹਾਡੇ ਉੱਤੇ ਆਵੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ।”

17ਇਸ ਲਈ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, “ਮੇਰੇ ਲਈ ਕੋਈ ਵਧੀਆ ਬਰਬਤ ਵਜਾਉਣ ਵਾਲੇ ਵਿਅਕਤੀ ਨੂੰ ਲੱਭੋ ਅਤੇ ਉਸ ਨੂੰ ਮੇਰੇ ਕੋਲ ਲਿਆਓ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.