16ਸਾਡਾ ਸੁਆਮੀ ਆਪਣੇ ਸੇਵਕਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਹੁਕਮ ਦੇਵੇ ਕਿ ਉਹ ਕਿਸੇ ਅਜਿਹੇ ਵਿਅਕਤੀ ਦੀ ਭਾਲ ਕਰਨ ਜੋ ਬਰਬਤ ਵਜਾਉਣ ਵਿੱਚ ਕੁਸ਼ਲ ਹੋਵੇ ਅਤੇ ਅਜਿਹਾ ਹੋਵੇਗਾ ਕਿ ਜਿਸ ਵੇਲੇ ਪਰਮੇਸ਼ਵਰ ਵੱਲੋਂ ਦੁਸ਼ਟ-ਆਤਮਾ ਤੁਹਾਡੇ ਉੱਤੇ ਆਵੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ।”
17ਇਸ ਲਈ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, “ਮੇਰੇ ਲਈ ਕੋਈ ਵਧੀਆ ਬਰਬਤ ਵਜਾਉਣ ਵਾਲੇ ਵਿਅਕਤੀ ਨੂੰ ਲੱਭੋ ਅਤੇ ਉਸ ਨੂੰ ਮੇਰੇ ਕੋਲ ਲਿਆਓ।”
18ਨੌਕਰਾਂ ਵਿੱਚੋਂ ਇੱਕ ਨੇ ਉੱਤਰ ਦਿੱਤਾ, “ਮੈਂ ਬੈਤਲਹਮ ਵਿੱਚ ਯੱਸੀ ਦੇ ਇੱਕ ਪੁੱਤਰ ਨੂੰ ਦੇਖਿਆ ਹੈ ਜੋ ਵਜਾਉਣ ਵਿੱਚ ਕੁਸ਼ਲ ਹੈ, ਨਾਲੇ ਵੱਡਾ ਸੂਰਬੀਰ ਅਤੇ ਯੋਧਾ ਹੈ। ਉਹ ਗੱਲਾਂ ਵਿੱਚ ਸਿਆਣਾ ਹੈ, ਦੇਖਣ ਵਿੱਚ ਸੋਹਣਾ ਅਤੇ ਯਾਹਵੇਹ ਉਸ ਦੇ ਨਾਲ ਹੈ।”
19ਤਦ ਸ਼ਾਊਲ ਨੇ ਯੱਸੀ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, “ਆਪਣੇ ਪੁੱਤਰ ਦਾਵੀਦ ਨੂੰ ਜੋ ਭੇਡਾਂ ਦੇ ਨਾਲ ਹੈ ਮੇਰੇ ਕੋਲ ਭੇਜ।”
20ਤਾਂ ਯੱਸੀ ਨੇ ਰੋਟੀ ਨਾਲ ਲੱਦਿਆ ਇੱਕ ਗਧਾ, ਮੇਸ਼ੇਕ ਦਾਖ਼ਰਸ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਵੀਦ ਦੇ ਹੱਥੀ ਸ਼ਾਊਲ ਕੋਲ ਭੇਜਿਆ।