1 ਸ਼ਮੂਏਲ 16

ਤਦ ਯੱਸੀ ਨੇ ਅਬੀਨਾਦਾਬ ਨੂੰ ਬੁਲਾ ਕੇ ਸਮੂਏਲ ਦੇ ਅੱਗੇ ਲੰਘਣ ਲਈ ਕਿਹਾ। ਪਰ ਸਮੂਏਲ ਨੇ ਕਿਹਾ, “ਯਾਹਵੇਹ ਨੇ ਇਸ ਨੂੰ ਵੀ ਨਹੀਂ ਚੁਣਿਆ।”

1 Samuel 16:8 (UKJV) Then Jesse called Abinadab, and made him pass before Samuel. And he said, Neither has the LORD chosen this.

6ਜਦੋਂ ਉਹ ਪਹੁੰਚੇ ਤਾਂ ਸਮੂਏਲ ਨੇ ਅਲੀਆਬ ਨੂੰ ਵੇਖਿਆ ਅਤੇ ਸੋਚਿਆ, “ਯਕੀਨਨ ਹੀ ਯਾਹਵੇਹ ਦਾ ਅਭਿਸ਼ੇਕ ਕੀਤਾ ਹੋਇਆ ਇੱਥੇ ਯਾਹਵੇਹ ਦੇ ਸਾਹਮਣੇ ਖੜ੍ਹਾ ਹੈ।”

7ਪਰ ਯਾਹਵੇਹ ਨੇ ਸਮੂਏਲ ਨੂੰ ਆਖਿਆ, “ਉਸ ਦੇ ਰੂਪ ਜਾਂ ਕੱਦ ਬਾਰੇ ਨਾ ਸੋਚ ਕਿਉਂ ਜੋ ਮੈਂ ਉਸ ਨੂੰ ਰੱਦ ਕਰ ਦਿੱਤਾ ਹੈ। ਯਾਹਵੇਹ ਉਹਨਾਂ ਚੀਜ਼ਾਂ ਨੂੰ ਨਹੀਂ ਦੇਖਦਾ ਜੋ ਲੋਕ ਦੇਖਦੇ ਹਨ। ਮਨੁੱਖ ਬਾਹਰਲਾ ਰੂਪ ਦੇਖਦਾ ਹੈ, ਪਰ ਯਾਹਵੇਹ ਦਿਲ ਨੂੰ ਦੇਖਦਾ ਹੈ।”

8ਤਦ ਯੱਸੀ ਨੇ ਅਬੀਨਾਦਾਬ ਨੂੰ ਬੁਲਾ ਕੇ ਸਮੂਏਲ ਦੇ ਅੱਗੇ ਲੰਘਣ ਲਈ ਕਿਹਾ। ਪਰ ਸਮੂਏਲ ਨੇ ਕਿਹਾ, “ਯਾਹਵੇਹ ਨੇ ਇਸ ਨੂੰ ਵੀ ਨਹੀਂ ਚੁਣਿਆ।”

9ਤਦ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ, ਪਰ ਸਮੂਏਲ ਨੇ ਕਿਹਾ, “ਨਾ ਹੀ ਯਾਹਵੇਹ ਨੇ ਇਸ ਨੂੰ ਚੁਣਿਆ ਹੈ।”

10ਯੱਸੀ ਨੇ ਆਪਣੇ ਸੱਤ ਪੁੱਤਰਾਂ ਨੂੰ ਸਮੂਏਲ ਦੇ ਅੱਗੇ ਕੀਤਾ, ਪਰ ਸਮੂਏਲ ਨੇ ਉਸਨੂੰ ਕਿਹਾ, “ਯਾਹਵੇਹ ਨੇ ਇਨ੍ਹਾਂ ਨੂੰ ਨਹੀਂ ਚੁਣਿਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.