7ਪਰ ਯਾਹਵੇਹ ਨੇ ਸਮੂਏਲ ਨੂੰ ਆਖਿਆ, “ਉਸ ਦੇ ਰੂਪ ਜਾਂ ਕੱਦ ਬਾਰੇ ਨਾ ਸੋਚ ਕਿਉਂ ਜੋ ਮੈਂ ਉਸ ਨੂੰ ਰੱਦ ਕਰ ਦਿੱਤਾ ਹੈ। ਯਾਹਵੇਹ ਉਹਨਾਂ ਚੀਜ਼ਾਂ ਨੂੰ ਨਹੀਂ ਦੇਖਦਾ ਜੋ ਲੋਕ ਦੇਖਦੇ ਹਨ। ਮਨੁੱਖ ਬਾਹਰਲਾ ਰੂਪ ਦੇਖਦਾ ਹੈ, ਪਰ ਯਾਹਵੇਹ ਦਿਲ ਨੂੰ ਦੇਖਦਾ ਹੈ।”
8ਤਦ ਯੱਸੀ ਨੇ ਅਬੀਨਾਦਾਬ ਨੂੰ ਬੁਲਾ ਕੇ ਸਮੂਏਲ ਦੇ ਅੱਗੇ ਲੰਘਣ ਲਈ ਕਿਹਾ। ਪਰ ਸਮੂਏਲ ਨੇ ਕਿਹਾ, “ਯਾਹਵੇਹ ਨੇ ਇਸ ਨੂੰ ਵੀ ਨਹੀਂ ਚੁਣਿਆ।”
9ਤਦ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ, ਪਰ ਸਮੂਏਲ ਨੇ ਕਿਹਾ, “ਨਾ ਹੀ ਯਾਹਵੇਹ ਨੇ ਇਸ ਨੂੰ ਚੁਣਿਆ ਹੈ।”
10ਯੱਸੀ ਨੇ ਆਪਣੇ ਸੱਤ ਪੁੱਤਰਾਂ ਨੂੰ ਸਮੂਏਲ ਦੇ ਅੱਗੇ ਕੀਤਾ, ਪਰ ਸਮੂਏਲ ਨੇ ਉਸਨੂੰ ਕਿਹਾ, “ਯਾਹਵੇਹ ਨੇ ਇਨ੍ਹਾਂ ਨੂੰ ਨਹੀਂ ਚੁਣਿਆ ਹੈ।”
11ਤਾਂ ਸਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਇਹ ਸਾਰੇ ਤੇਰੇ ਪੁੱਤਰ ਹਨ? ਯੱਸੀ ਨੇ ਜਵਾਬ ਦਿੱਤਾ, “ਅਜੇ ਸਭ ਤੋਂ ਛੋਟਾ ਹੈ, ਉਹ ਭੇਡਾਂ ਦੀ ਦੇਖਭਾਲ ਕਰ ਰਿਹਾ ਹੈ।”