1 ਸ਼ਮੂਏਲ 17

ਤਦ ਫ਼ਲਿਸਤੀ ਨੇ ਆਖਿਆ, “ਅੱਜ ਦੇ ਦਿਨ ਮੈਂ ਇਸਰਾਏਲ ਦੀਆਂ ਫ਼ੌਜਾਂ ਨੂੰ ਲਲਕਾਰਦਾ ਹਾਂ! ਮੇਰੇ ਲਈ ਕਿਸੇ ਮਨੁੱਖ ਨੂੰ ਠਹਿਰਾਓ ਜੋ ਮੇਰੇ ਨਾਲ ਯੁੱਧ ਕਰੇ।”

1 Samuel 17:10 (UKJV) And the Philistine said, I defy the armies of Israel this day; give me a man, that we may fight together.

8ਗੋਲਿਅਥ ਨੇ ਖੜ੍ਹਾ ਹੋ ਕੇ ਇਸਰਾਏਲੀਆਂ ਨੂੰ ਉੱਚੀ-ਉੱਚੀ ਪੁਕਾਰ ਕੇ ਕਿਹਾ, “ਤੁਸੀਂ ਲੜਾਈ ਲਈ ਕਿਉਂ ਕਤਾਰ ਬੰਨ੍ਹੀ ਹੈ? ਕੀ ਮੈਂ ਫ਼ਲਿਸਤੀ ਨਹੀਂ ਹਾਂ ਅਤੇ ਕੀ ਤੁਸੀਂ ਸ਼ਾਊਲ ਦੇ ਸੇਵਕ ਨਹੀਂ ਹੋ? ਤੁਸੀਂ ਆਪਣੇ ਵਿੱਚੋਂ ਇੱਕ ਆਦਮੀ ਨੂੰ ਚੁਣੋ ਅਤੇ ਉਸਨੂੰ ਮੇਰੇ ਕੋਲ ਆਉਣ ਲਈ ਕਹੋ।

9ਜੇਕਰ ਉਹ ਲੜਨ ਯੋਗ ਹੋਵੇ ਅਤੇ ਮੈਨੂੰ ਮਾਰ ਲਵੇ ਤਾਂ ਅਸੀਂ ਤੁਹਾਡੇ ਗੁਲਾਮ ਬਣ ਜਾਵਾਂਗੇ। ਪਰ ਜੇ ਮੈਂ ਉਸ ਨੂੰ ਜਿੱਤ ਕੇ ਮਾਰ ਦਿਆਂ, ਤਾਂ ਤੁਸੀਂ ਸਾਡੀ ਪਰਜਾ ਬਣ ਜਾਓਗੇ ਅਤੇ ਸਾਡੀ ਗੁਲਾਮੀ ਕਰੋਗੇ।”

10ਤਦ ਫ਼ਲਿਸਤੀ ਨੇ ਆਖਿਆ, “ਅੱਜ ਦੇ ਦਿਨ ਮੈਂ ਇਸਰਾਏਲ ਦੀਆਂ ਫ਼ੌਜਾਂ ਨੂੰ ਲਲਕਾਰਦਾ ਹਾਂ! ਮੇਰੇ ਲਈ ਕਿਸੇ ਮਨੁੱਖ ਨੂੰ ਠਹਿਰਾਓ ਜੋ ਮੇਰੇ ਨਾਲ ਯੁੱਧ ਕਰੇ।”

11ਫ਼ਲਿਸਤੀ ਦੀਆਂ ਗੱਲਾਂ ਸੁਣ ਕੇ ਸ਼ਾਊਲ ਅਤੇ ਸਾਰੇ ਇਸਰਾਏਲੀ ਘਬਰਾ ਗਏ ਅਤੇ ਡਰ ਗਏ।

12ਹੁਣ ਦਾਵੀਦ ਯੱਸੀ ਨਾਮ ਦੇ ਇੱਕ ਅਫਰਾਥੀ ਦਾ ਪੁੱਤਰ ਸੀ ਜੋ ਯਹੂਦਾਹ ਦੇ ਬੈਤਲਹਮ ਤੋਂ ਸੀ। ਯੱਸੀ ਦੇ ਅੱਠ ਪੁੱਤਰ ਸਨ ਅਤੇ ਸ਼ਾਊਲ ਦੇ ਸਮੇਂ ਵਿੱਚ ਉਹ ਬਹੁਤ ਬੁੱਢਾ ਹੋ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.