1 ਸ਼ਮੂਏਲ 17

ਹੁਣ ਦਾਵੀਦ ਯੱਸੀ ਨਾਮ ਦੇ ਇੱਕ ਅਫਰਾਥੀ ਦਾ ਪੁੱਤਰ ਸੀ ਜੋ ਯਹੂਦਾਹ ਦੇ ਬੈਤਲਹਮ ਤੋਂ ਸੀ। ਯੱਸੀ ਦੇ ਅੱਠ ਪੁੱਤਰ ਸਨ ਅਤੇ ਸ਼ਾਊਲ ਦੇ ਸਮੇਂ ਵਿੱਚ ਉਹ ਬਹੁਤ ਬੁੱਢਾ ਹੋ ਗਿਆ ਸੀ।

1 Samuel 17:12 (UKJV) Now David was the son of that Ephrathite of Bethlehemjudah, whose name was Jesse; and he had eight sons: and the man went among men for an old man in the days of Saul.

10ਤਦ ਫ਼ਲਿਸਤੀ ਨੇ ਆਖਿਆ, “ਅੱਜ ਦੇ ਦਿਨ ਮੈਂ ਇਸਰਾਏਲ ਦੀਆਂ ਫ਼ੌਜਾਂ ਨੂੰ ਲਲਕਾਰਦਾ ਹਾਂ! ਮੇਰੇ ਲਈ ਕਿਸੇ ਮਨੁੱਖ ਨੂੰ ਠਹਿਰਾਓ ਜੋ ਮੇਰੇ ਨਾਲ ਯੁੱਧ ਕਰੇ।”

11ਫ਼ਲਿਸਤੀ ਦੀਆਂ ਗੱਲਾਂ ਸੁਣ ਕੇ ਸ਼ਾਊਲ ਅਤੇ ਸਾਰੇ ਇਸਰਾਏਲੀ ਘਬਰਾ ਗਏ ਅਤੇ ਡਰ ਗਏ।

12ਹੁਣ ਦਾਵੀਦ ਯੱਸੀ ਨਾਮ ਦੇ ਇੱਕ ਅਫਰਾਥੀ ਦਾ ਪੁੱਤਰ ਸੀ ਜੋ ਯਹੂਦਾਹ ਦੇ ਬੈਤਲਹਮ ਤੋਂ ਸੀ। ਯੱਸੀ ਦੇ ਅੱਠ ਪੁੱਤਰ ਸਨ ਅਤੇ ਸ਼ਾਊਲ ਦੇ ਸਮੇਂ ਵਿੱਚ ਉਹ ਬਹੁਤ ਬੁੱਢਾ ਹੋ ਗਿਆ ਸੀ।

13ਯੱਸੀ ਦੇ ਤਿੰਨ ਸਭ ਤੋਂ ਵੱਡੇ ਪੁੱਤਰ ਸ਼ਾਊਲ ਦੇ ਪਿੱਛੇ ਯੁੱਧ ਵਿੱਚ ਆਏ ਸਨ: ਜੇਠਾ ਪੁੱਤਰ ਅਲੀਆਬ ਸੀ। ਦੂਸਰੇ ਦਾ ਨਾਮ ਅਬੀਨਾਦਾਬ; ਅਤੇ ਤੀਸਰੇ ਦਾ ਸ਼ੰਮਾਹ ਸੀ।

14ਦਾਵੀਦ ਸਭ ਤੋਂ ਛੋਟਾ ਸੀ। ਤਿੰਨੇ ਵੱਡੇ ਪੁੱਤਰ ਸ਼ਾਊਲ ਦੇ ਮਗਰ ਲੱਗੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.