1 ਸ਼ਮੂਏਲ 17

ਜਦੋਂ ਉਹ ਉਹਨਾਂ ਨਾਲ ਗੱਲਾਂ ਕਰ ਰਿਹਾ ਸੀ ਜੋ ਵੇਖੋ, ਉਹ ਜ਼ੋਰਾਵਰ ਗਾਥੀ ਗੋਲਿਅਥ ਨਾਲ ਫ਼ਲਿਸਤੀ ਕਤਾਰਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਪਹਿਲਾਂ ਦੀ ਤਰ੍ਹਾਂ ਗੱਲਾਂ ਕੀਤੀਆਂ ਅਤੇ ਦਾਵੀਦ ਨੇ ਸੁਣੀਆਂ।

1 Samuel 17:23 (UKJV) And as he talked with them, behold, there came up the champion, the Philistine of Gath, Goliath by name, out of the armies of the Philistines, and spoke according to the same words: and David heard them.

21ਇਸਰਾਏਲੀ ਅਤੇ ਫ਼ਲਿਸਤੀ ਇੱਕ-ਦੂਜੇ ਦੇ ਸਾਹਮਣੇ ਆਪਣੀਆਂ ਕਤਾਰਾਂ ਬੰਨ੍ਹ ਰਹੇ ਸਨ।

22ਦਾਵੀਦ ਨੇ ਆਪਣਾ ਸਮਾਨ ਰਾਖੇ ਕੋਲ ਛੱਡ ਕੇ ਜੋ ਰਾਖੀ ਕਰਦਾ ਸੀ ਅਤੇ ਆਪ ਲੜਾਈ ਦੇ ਮੈਦਾਨ ਵਿੱਚ ਭੱਜਿਆ ਅਤੇ ਆਪਣੇ ਭਰਾਵਾਂ ਨੂੰ ਪੁੱਛਿਆ ਕਿ ਉਹ ਕਿਵੇਂ ਹਨ।

23ਜਦੋਂ ਉਹ ਉਹਨਾਂ ਨਾਲ ਗੱਲਾਂ ਕਰ ਰਿਹਾ ਸੀ ਜੋ ਵੇਖੋ, ਉਹ ਜ਼ੋਰਾਵਰ ਗਾਥੀ ਗੋਲਿਅਥ ਨਾਲ ਫ਼ਲਿਸਤੀ ਕਤਾਰਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਪਹਿਲਾਂ ਦੀ ਤਰ੍ਹਾਂ ਗੱਲਾਂ ਕੀਤੀਆਂ ਅਤੇ ਦਾਵੀਦ ਨੇ ਸੁਣੀਆਂ।

24ਜਦੋਂ ਵੀ ਇਸਰਾਏਲੀਆਂ ਨੇ ਉਸ ਮਨੁੱਖ ਨੂੰ ਵੇਖਿਆ ਤਾਂ ਉਹ ਸਾਰੇ ਡਰਦੇ ਹੋਏ ਉਸ ਕੋਲੋਂ ਭੱਜ ਗਏ।

25ਹੁਣ ਇਸਰਾਏਲੀ ਆਖ ਰਹੇ ਸਨ, “ਕੀ ਤੁਸੀਂ ਵੇਖਦੇ ਹੋ ਕਿ ਇਹ ਮਨੁੱਖ ਕਿਵੇਂ ਨਿੱਕਲਦਾ ਹੈ? ਉਹ ਇਸਰਾਏਲੀਆਂ ਦਾ ਵਿਰੋਧ ਕਰਨ ਲਈ ਬਾਹਰ ਆਉਂਦਾ ਹੈ। ਰਾਜਾ ਉਸ ਆਦਮੀ ਨੂੰ ਬਹੁਤ ਦੌਲਤ ਦੇਵੇਗਾ ਜੋ ਉਸਨੂੰ ਮਾਰੇਗਾ ਅਤੇ ਆਪਣੀ ਧੀ ਉਸ ਨਾਲ ਵਿਆਹ ਦੇਵੇਗਾ ਅਤੇ ਉਸਦੇ ਪਰਿਵਾਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.