1 ਸ਼ਮੂਏਲ 17

ਪਰ ਦਾਵੀਦ ਨੇ ਸ਼ਾਊਲ ਨੂੰ ਆਖਿਆ, “ਤੇਰਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਹੈ। ਜਦੋਂ ਸ਼ੇਰ ਜਾਂ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਭੇਡ ਲੈ ਗਿਆ,

1 Samuel 17:34 (UKJV) And David said unto Saul, Your servant kept his father's sheep, and there came a lion, and a bear, and took a lamb out of the flock:

32ਦਾਵੀਦ ਨੇ ਸ਼ਾਊਲ ਨੂੰ ਕਿਹਾ, “ਇਸ ਫ਼ਲਿਸਤੀ ਦੇ ਕਾਰਨ ਕੋਈ ਵੀ ਹੌਂਸਲਾ ਨਾ ਹਾਰੇ। ਤੇਰਾ ਸੇਵਕ ਜਾ ਕੇ ਉਸ ਨਾਲ ਲੜੇਗਾ।”

33ਸ਼ਾਊਲ ਨੇ ਦਾਵੀਦ ਨੂੰ ਉੱਤਰ ਦਿੱਤਾ, “ਤੂੰ ਉਸ ਫ਼ਲਿਸਤੀ ਦੇ ਵਿਰੁੱਧ ਜਾ ਕੇ ਉਸ ਨਾਲ ਲੜਨ ਦੇ ਯੋਗ ਨਹੀਂ ਹੈ। ਤੂੰ ਸਿਰਫ ਇੱਕ ਮੁੰਡਾ ਹੈ, ਅਤੇ ਉਹ ਆਪਣੀ ਜਵਾਨੀ ਤੋਂ ਇੱਕ ਯੋਧਾ ਰਿਹਾ ਹੈ।”

34ਪਰ ਦਾਵੀਦ ਨੇ ਸ਼ਾਊਲ ਨੂੰ ਆਖਿਆ, “ਤੇਰਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਹੈ। ਜਦੋਂ ਸ਼ੇਰ ਜਾਂ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਭੇਡ ਲੈ ਗਿਆ,

35ਮੈਂ ਉਹ ਦੇ ਮਗਰ ਜਾ ਕੇ ਉਸ ਨੂੰ ਮਾਰਿਆ ਅਤੇ ਭੇਡਾਂ ਨੂੰ ਉਹ ਦੇ ਮੂੰਹੋਂ ਛੁਡਾਇਆ। ਜਦੋਂ ਉਸ ਨੇ ਮੇਰੇ ਉੱਤੇ ਹਮਲਾ ਕੀਤਾ, ਮੈਂ ਉਸਨੂੰ ਉਸਦੇ ਵਾਲਾਂ ਤੋਂ ਫੜ ਕੇ ਮਾਰਿਆ ਅਤੇ ਜਾਨੋਂ ਮਾਰ ਦਿੱਤਾ।

36ਤੇਰੇ ਸੇਵਕ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰ ਦਿੱਤਾ ਹੈ। ਇਹ ਅਸੁੰਨਤੀ ਫ਼ਲਿਸਤੀ ਉਹਨਾਂ ਵਿੱਚੋਂ ਇੱਕ ਵਰਗਾ ਹੀ ਹੋਵੇਗਾ, ਕਿਉਂਕਿ ਉਸ ਨੇ ਜਿਉਂਦੇ ਪਰਮੇਸ਼ਵਰ ਦੀਆਂ ਫ਼ੌਜਾਂ ਨੂੰ ਸ਼ਰਮਿੰਦਾ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.