34ਪਰ ਦਾਵੀਦ ਨੇ ਸ਼ਾਊਲ ਨੂੰ ਆਖਿਆ, “ਤੇਰਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਹੈ। ਜਦੋਂ ਸ਼ੇਰ ਜਾਂ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਭੇਡ ਲੈ ਗਿਆ,
35ਮੈਂ ਉਹ ਦੇ ਮਗਰ ਜਾ ਕੇ ਉਸ ਨੂੰ ਮਾਰਿਆ ਅਤੇ ਭੇਡਾਂ ਨੂੰ ਉਹ ਦੇ ਮੂੰਹੋਂ ਛੁਡਾਇਆ। ਜਦੋਂ ਉਸ ਨੇ ਮੇਰੇ ਉੱਤੇ ਹਮਲਾ ਕੀਤਾ, ਮੈਂ ਉਸਨੂੰ ਉਸਦੇ ਵਾਲਾਂ ਤੋਂ ਫੜ ਕੇ ਮਾਰਿਆ ਅਤੇ ਜਾਨੋਂ ਮਾਰ ਦਿੱਤਾ।
36ਤੇਰੇ ਸੇਵਕ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰ ਦਿੱਤਾ ਹੈ। ਇਹ ਅਸੁੰਨਤੀ ਫ਼ਲਿਸਤੀ ਉਹਨਾਂ ਵਿੱਚੋਂ ਇੱਕ ਵਰਗਾ ਹੀ ਹੋਵੇਗਾ, ਕਿਉਂਕਿ ਉਸ ਨੇ ਜਿਉਂਦੇ ਪਰਮੇਸ਼ਵਰ ਦੀਆਂ ਫ਼ੌਜਾਂ ਨੂੰ ਸ਼ਰਮਿੰਦਾ ਕੀਤਾ ਹੈ।
37ਜਿਸ ਯਾਹਵੇਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ, ਉਹੀ ਮੈਨੂੰ ਇਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ।” ਸ਼ਾਊਲ ਨੇ ਦਾਵੀਦ ਨੂੰ ਕਿਹਾ, “ਜਾ, ਅਤੇ ਯਾਹਵੇਹ ਤੇਰੇ ਅੰਗ-ਸੰਗ ਹੋਵੇ।”
38ਤਦ ਸ਼ਾਊਲ ਨੇ ਦਾਵੀਦ ਨੂੰ ਆਪਣੀ ਕੁੜਤੀ ਪਹਿਨਾਈ। ਉਸਨੇ ਆਪਣੇ ਹਥਿਆਰ ਉਸਨੂੰ ਪਹਿਨਾਏ ਅਤੇ ਉਸ ਦੇ ਸਿਰ ਉੱਤੇ ਪਿੱਤਲ ਦਾ ਟੋਪ ਪਾਇਆ।