4ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗੋਲਿਅਥ ਨਾਂ ਦਾ ਇੱਕ ਸੂਰਮਾ ਨਿੱਕਲਿਆ, ਜੋ ਗਾਥ ਦਾ ਰਹਿੰਣ ਵਾਲਾ ਸੀ। ਉਸ ਦਾ ਕੱਦ ਨੌ ਫੁੱਟ ਅਤੇ ਨੌ ਇੰਚ ਉੱਚਾ ਸੀ।
5ਉਸ ਦੇ ਸਿਰ ਉੱਤੇ ਪਿੱਤਲ ਦਾ ਟੋਪ ਸੀ ਅਤੇ ਉਸ ਨੇ ਅਤੇ ਡੇਢ ਮਣ ਦੀ ਸੰਜੋ ਪਹਿਨਿਆ ਹੋਇਆ ਸੀ;
6ਉਸ ਨੇ ਲੱਤਾਂ ਉੱਤੇ ਪਿੱਤਲ ਦੇ ਕਵਚ ਪਹਿਨੇ ਹੋਏ ਸਨ ਅਤੇ ਦੋਹਾਂ ਮੋਢਿਆਂ ਵਿਚਕਾਰ ਪਿੱਤਲ ਦੀ ਬਰਛੀ ਸੀ।
7ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੇ ਡੰਡੇ ਵਰਗਾ ਸੀ ਅਤੇ ਉਹ ਦਾ ਲੋਹੇ ਦਾ ਸੇਰ ਛੇ ਸੌ ਸ਼ੈਕੇਲ ਸੀ ਅਤੇ ਉਹ ਦੀ ਢਾਲ਼ ਚੁੱਕਣ ਵਾਲਾ ਉਹ ਦੇ ਅੱਗੇ-ਅੱਗੇ ਤੁਰਦਾ ਸੀ।
8ਗੋਲਿਅਥ ਨੇ ਖੜ੍ਹਾ ਹੋ ਕੇ ਇਸਰਾਏਲੀਆਂ ਨੂੰ ਉੱਚੀ-ਉੱਚੀ ਪੁਕਾਰ ਕੇ ਕਿਹਾ, “ਤੁਸੀਂ ਲੜਾਈ ਲਈ ਕਿਉਂ ਕਤਾਰ ਬੰਨ੍ਹੀ ਹੈ? ਕੀ ਮੈਂ ਫ਼ਲਿਸਤੀ ਨਹੀਂ ਹਾਂ ਅਤੇ ਕੀ ਤੁਸੀਂ ਸ਼ਾਊਲ ਦੇ ਸੇਵਕ ਨਹੀਂ ਹੋ? ਤੁਸੀਂ ਆਪਣੇ ਵਿੱਚੋਂ ਇੱਕ ਆਦਮੀ ਨੂੰ ਚੁਣੋ ਅਤੇ ਉਸਨੂੰ ਮੇਰੇ ਕੋਲ ਆਉਣ ਲਈ ਕਹੋ।