1 ਸ਼ਮੂਏਲ 19

ਅਤੇ ਯੋਨਾਥਾਨ ਨੇ ਦਾਵੀਦ ਨੂੰ ਚੇਤਾਵਨੀ ਦਿੱਤੀ, “ਮੇਰਾ ਪਿਤਾ ਸ਼ਾਊਲ ਤੈਨੂੰ ਮਾਰਨ ਦਾ ਮੌਕਾ ਲੱਭ ਰਿਹਾ ਹੈ। ਕੱਲ੍ਹ ਸਵੇਰੇ ਤੱਕ ਤੂੰ ਚੌਕਸ ਰਹਿ ਅਤੇ ਕਿਸੇ ਗੁਪਤ ਸਥਾਨ ਵਿੱਚ ਆਪ ਨੂੰ ਲੁਕਾ ਲੈ।

1 Samuel 19:2 (UKJV) But Jonathan Saul's son delighted much in David: and Jonathan told David, saying, Saul my father seeks to kill you: now therefore, I pray you, take heed to yourself until the morning, and abide in a secret place, and hide yourself:

1ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਸਾਰੇ ਸੇਵਕਾਂ ਨੂੰ ਦਾਵੀਦ ਨੂੰ ਮਾਰਨ ਲਈ ਕਿਹਾ, ਪਰ ਯੋਨਾਥਾਨ ਦਾਵੀਦ ਨੂੰ ਬਹੁਤ ਪਸੰਦ ਕਰਦਾ ਸੀ।

2ਅਤੇ ਯੋਨਾਥਾਨ ਨੇ ਦਾਵੀਦ ਨੂੰ ਚੇਤਾਵਨੀ ਦਿੱਤੀ, “ਮੇਰਾ ਪਿਤਾ ਸ਼ਾਊਲ ਤੈਨੂੰ ਮਾਰਨ ਦਾ ਮੌਕਾ ਲੱਭ ਰਿਹਾ ਹੈ। ਕੱਲ੍ਹ ਸਵੇਰੇ ਤੱਕ ਤੂੰ ਚੌਕਸ ਰਹਿ ਅਤੇ ਕਿਸੇ ਗੁਪਤ ਸਥਾਨ ਵਿੱਚ ਆਪ ਨੂੰ ਲੁਕਾ ਲੈ।

3ਮੈਂ ਬਾਹਰ ਜਾਵਾਂਗਾ ਅਤੇ ਆਪਣੇ ਪਿਤਾ ਦੇ ਨਾਲ ਉਸ ਖੇਤ ਵਿੱਚ ਖੜ੍ਹਾ ਹੋਵਾਂਗਾ ਜਿੱਥੇ ਤੁਸੀਂ ਹੋ। ਮੈਂ ਉਸ ਨਾਲ ਤੁਹਾਡੇ ਬਾਰੇ ਗੱਲ ਕਰਾਂਗਾ ਅਤੇ ਤੁਹਾਨੂੰ ਦੱਸਾਂਗਾ ਕਿ ਮੈਨੂੰ ਕੀ ਪਤਾ ਲੱਗਾ।”

4ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਨੂੰ ਦਾਵੀਦ ਬਾਰੇ ਚੰਗੀ ਗੱਲ ਆਖੀ ਅਤੇ ਉਸ ਨੂੰ ਕਿਹਾ, “ਪਾਤਸ਼ਾਹ ਆਪਣੇ ਸੇਵਕ ਦਾਵੀਦ ਨਾਲ ਬੁਰਾ ਨਾ ਕਰੇ। ਉਸ ਨੇ ਤੁਹਾਡੇ ਨਾਲ ਕੋਈ ਬੁਰਾ ਨਹੀਂ ਕੀਤਾ ਹੈ, ਅਤੇ ਜੋ ਕੁਝ ਉਸ ਨੇ ਕੀਤਾ ਹੈ ਉਸ ਦਾ ਤੁਹਾਨੂੰ ਬਹੁਤ ਲਾਭ ਹੋਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.