1 ਸ਼ਮੂਏਲ 19

ਅੰਤ ਵਿੱਚ ਉਹ ਆਪ ਰਾਮਾਹ ਨੂੰ ਚੱਲਿਆ ਅਤੇ ਸੇਕੂ ਦੇ ਵੱਡੇ ਖੂਹ ਕੋਲ ਗਿਆ ਅਤੇ ਉਸ ਨੇ ਪੁੱਛਿਆ, “ਸਮੂਏਲ ਅਤੇ ਦਾਵੀਦ ਕਿੱਥੇ ਹਨ?” ਉਹਨਾਂ ਨੇ ਕਿਹਾ, “ਰਾਮਾਹ ਦੇ ਨਾਯੋਥ ਵਿੱਚ ਹਨ।”

1 Samuel 19:22 (UKJV) Then went he also to Ramah, and came to a great well that is in Sechu: and he asked and said, Where are Samuel and David? And one said, Behold, they be at Naioth in Ramah.

20ਤਾਂ ਉਸ ਨੇ ਉਸ ਨੂੰ ਫੜਨ ਲਈ ਸੇਵਕ ਭੇਜੇ। ਪਰ ਜਦੋਂ ਉਹਨਾਂ ਨੇ ਨਬੀਆਂ ਦੇ ਇੱਕ ਸਮੂਹ ਨੂੰ ਅਗੰਮਵਾਕ ਕਰਦੇ ਦੇਖਿਆ, ਸਮੂਏਲ ਉਹਨਾਂ ਦੇ ਆਗੂ ਵਜੋਂ ਉੱਥੇ ਖੜ੍ਹਾ ਸੀ, ਤਾਂ ਪਰਮੇਸ਼ਵਰ ਦਾ ਆਤਮਾ ਸ਼ਾਊਲ ਦੇ ਮਨੁੱਖਾਂ ਉੱਤੇ ਆਇਆ ਅਤੇ ਉਹਨਾਂ ਨੇ ਵੀ ਅਗੰਮਵਾਕ ਕੀਤਾ।

21ਸ਼ਾਊਲ ਨੂੰ ਇਸ ਬਾਰੇ ਦੱਸਿਆ ਗਿਆ ਅਤੇ ਉਸ ਨੇ ਹੋਰ ਸੇਵਕ ਭੇਜੇ ਅਤੇ ਉਹਨਾਂ ਨੇ ਵੀ ਭਵਿੱਖਬਾਣੀ ਕੀਤੀ। ਸ਼ਾਊਲ ਨੇ ਤੀਜੀ ਵਾਰ ਆਦਮੀਆਂ ਨੂੰ ਭੇਜਿਆ ਅਤੇ ਉਹਨਾਂ ਨੇ ਵੀ ਭਵਿੱਖਬਾਣੀ ਕੀਤੀ।

22ਅੰਤ ਵਿੱਚ ਉਹ ਆਪ ਰਾਮਾਹ ਨੂੰ ਚੱਲਿਆ ਅਤੇ ਸੇਕੂ ਦੇ ਵੱਡੇ ਖੂਹ ਕੋਲ ਗਿਆ ਅਤੇ ਉਸ ਨੇ ਪੁੱਛਿਆ, “ਸਮੂਏਲ ਅਤੇ ਦਾਵੀਦ ਕਿੱਥੇ ਹਨ?” ਉਹਨਾਂ ਨੇ ਕਿਹਾ, “ਰਾਮਾਹ ਦੇ ਨਾਯੋਥ ਵਿੱਚ ਹਨ।”

23ਸੋ ਸ਼ਾਊਲ ਰਾਮਾਹ ਵਿੱਚ ਨਾਯੋਥ ਨੂੰ ਗਿਆ। ਪਰ ਪਰਮੇਸ਼ਵਰ ਦਾ ਆਤਮਾ ਉਸ ਉੱਤੇ ਵੀ ਆਇਆ ਅਤੇ ਉਹ ਅਗੰਮਵਾਕ ਕਰਦਾ ਹੋਇਆ ਨਾਯੋਥ ਵਿੱਚ ਆਉਣ ਤੱਕ ਚੱਲਦਾ ਰਿਹਾ।

24ਉਸ ਨੇ ਆਪਣੇ ਕੱਪੜੇ ਲਾਹ ਦਿੱਤੇ ਅਤੇ ਸਮੂਏਲ ਦੀ ਹਜ਼ੂਰੀ ਵਿੱਚ ਭਵਿੱਖਬਾਣੀ ਕੀਤੀ। ਉਹ ਸਾਰਾ ਦਿਨ ਅਤੇ ਸਾਰੀ ਰਾਤ ਨੰਗਾ ਪਿਆ ਰਿਹਾ। ਇਸ ਲਈ ਲੋਕ ਆਖਦੇ ਹਨ, “ਕੀ ਸ਼ਾਊਲ ਵੀ ਨਬੀਆਂ ਵਿੱਚੋਂ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.