1 ਸ਼ਮੂਏਲ 19

ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਨੂੰ ਦਾਵੀਦ ਬਾਰੇ ਚੰਗੀ ਗੱਲ ਆਖੀ ਅਤੇ ਉਸ ਨੂੰ ਕਿਹਾ, “ਪਾਤਸ਼ਾਹ ਆਪਣੇ ਸੇਵਕ ਦਾਵੀਦ ਨਾਲ ਬੁਰਾ ਨਾ ਕਰੇ। ਉਸ ਨੇ ਤੁਹਾਡੇ ਨਾਲ ਕੋਈ ਬੁਰਾ ਨਹੀਂ ਕੀਤਾ ਹੈ, ਅਤੇ ਜੋ ਕੁਝ ਉਸ ਨੇ ਕੀਤਾ ਹੈ ਉਸ ਦਾ ਤੁਹਾਨੂੰ ਬਹੁਤ ਲਾਭ ਹੋਇਆ ਹੈ।

1 Samuel 19:4 (UKJV) And Jonathan spoke good of David unto Saul his father, and said unto him, Let not the king sin against his servant, against David; because he has not sinned against you, and because his works have been toward you very good:

2ਅਤੇ ਯੋਨਾਥਾਨ ਨੇ ਦਾਵੀਦ ਨੂੰ ਚੇਤਾਵਨੀ ਦਿੱਤੀ, “ਮੇਰਾ ਪਿਤਾ ਸ਼ਾਊਲ ਤੈਨੂੰ ਮਾਰਨ ਦਾ ਮੌਕਾ ਲੱਭ ਰਿਹਾ ਹੈ। ਕੱਲ੍ਹ ਸਵੇਰੇ ਤੱਕ ਤੂੰ ਚੌਕਸ ਰਹਿ ਅਤੇ ਕਿਸੇ ਗੁਪਤ ਸਥਾਨ ਵਿੱਚ ਆਪ ਨੂੰ ਲੁਕਾ ਲੈ।

3ਮੈਂ ਬਾਹਰ ਜਾਵਾਂਗਾ ਅਤੇ ਆਪਣੇ ਪਿਤਾ ਦੇ ਨਾਲ ਉਸ ਖੇਤ ਵਿੱਚ ਖੜ੍ਹਾ ਹੋਵਾਂਗਾ ਜਿੱਥੇ ਤੁਸੀਂ ਹੋ। ਮੈਂ ਉਸ ਨਾਲ ਤੁਹਾਡੇ ਬਾਰੇ ਗੱਲ ਕਰਾਂਗਾ ਅਤੇ ਤੁਹਾਨੂੰ ਦੱਸਾਂਗਾ ਕਿ ਮੈਨੂੰ ਕੀ ਪਤਾ ਲੱਗਾ।”

4ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਨੂੰ ਦਾਵੀਦ ਬਾਰੇ ਚੰਗੀ ਗੱਲ ਆਖੀ ਅਤੇ ਉਸ ਨੂੰ ਕਿਹਾ, “ਪਾਤਸ਼ਾਹ ਆਪਣੇ ਸੇਵਕ ਦਾਵੀਦ ਨਾਲ ਬੁਰਾ ਨਾ ਕਰੇ। ਉਸ ਨੇ ਤੁਹਾਡੇ ਨਾਲ ਕੋਈ ਬੁਰਾ ਨਹੀਂ ਕੀਤਾ ਹੈ, ਅਤੇ ਜੋ ਕੁਝ ਉਸ ਨੇ ਕੀਤਾ ਹੈ ਉਸ ਦਾ ਤੁਹਾਨੂੰ ਬਹੁਤ ਲਾਭ ਹੋਇਆ ਹੈ।

5ਕਿਉਂ ਜੋ ਉਸ ਨੇ ਆਪਣੀ ਜਾਨ ਆਪਣੀ ਤਲੀ ਉੱਤੇ ਰੱਖ ਕੇ ਫ਼ਲਿਸਤੀਆਂ ਨੂੰ ਵੱਢਿਆ ਅਤੇ ਯਾਹਵੇਹ ਨੇ ਸਾਰੇ ਇਸਰਾਏਲ ਨੂੰ ਇੱਕ ਮਹਾਨ ਜਿੱਤ ਦਿੱਤੀ ਅਤੇ ਤੂੰ ਇਸਨੂੰ ਦੇਖਿਆ ਅਤੇ ਖੁਸ਼ ਹੋਇਆ ਸੀ। ਫਿਰ ਤੂੰ ਦਾਵੀਦ ਵਰਗੇ ਨਿਰਦੋਸ਼ ਆਦਮੀ ਨੂੰ ਬਿਨਾਂ ਕਿਸੇ ਕਾਰਨ ਮਾਰ ਕੇ ਉਸ ਨਾਲ ਬੁਰਾ ਕਿਉਂ ਕਰੇਗਾ?”

6ਸ਼ਾਊਲ ਨੇ ਯੋਨਾਥਾਨ ਦੀ ਗੱਲ ਸੁਣੀ ਅਤੇ ਇਹ ਸਹੁੰ ਖਾ ਕੇ ਆਖਿਆ, “ਕਿ ਜਿਉਂਦੇ ਯਾਹਵੇਹ ਦੀ ਸਹੁੰ, ਦਾਵੀਦ ਨਾ ਮਾਰਿਆ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.