22ਹੁਣ ਏਲੀ ਜੋ ਬਹੁਤ ਬੁੱਢਾ ਸੀ, ਉਸ ਨੇ ਸਭ ਕੁਝ ਸੁਣਿਆ ਜੋ ਉਸ ਦੇ ਪੁੱਤਰ ਸਾਰੇ ਇਸਰਾਏਲ ਨਾਲ ਕਰਦੇ ਸਨ ਅਤੇ ਕਿਵੇਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਸੇਵਾ ਕਰਨ ਵਾਲੀਆਂ ਔਰਤਾਂ ਨਾਲ ਸੌਂਦੇ ਸਨ।
23ਤਾਂ ਉਸ ਨੇ ਉਹਨਾਂ ਨੂੰ ਆਖਿਆ, ਤੁਸੀਂ ਅਜਿਹੀਆਂ ਗੱਲਾਂ ਕਿਉਂ ਕਰਦੇ ਹੋ? ਮੈਂ ਸਾਰੇ ਲੋਕਾਂ ਕੋਲੋਂ ਤੁਹਾਡੀ ਇਸ ਬਦੀ ਨੂੰ ਸੁਣਦਾ ਹਾਂ।
24ਮੇਰੇ ਪੁੱਤਰੋ, ਇਹ ਗਲਤ ਹੈ ਕਿਉਂ ਜੋ ਇਹ ਖ਼ਬਰ ਚੰਗੀ ਨਹੀਂ ਹੈ, ਜੋ ਮੈਂ ਸੁਣਦਾ ਹਾਂ ਕਿ ਤੁਸੀਂ ਯਾਹਵੇਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ।
25ਜੇ ਇੱਕ ਵਿਅਕਤੀ ਦੂਜੇ ਵਿਅਕਤੀ ਦੇ ਵਿਰੁੱਧ ਪਾਪ ਕਰੇ ਤਾਂ ਨਿਆਈਂ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਾਹਵੇਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਹਨਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਾਹਵੇਹ ਉਹਨਾਂ ਨੂੰ ਮਾਰਨਾ ਚਾਹੁੰਦਾ ਸੀ।
26ਅਤੇ ਉਹ ਮੁੰਡਾ ਸਮੂਏਲ ਵਧਦਾ ਗਿਆ ਅਤੇ ਯਾਹਵੇਹ ਅਤੇ ਲੋਕਾਂ ਦੇ ਅੱਗੇ ਉਸਦੀ ਚੰਗੀ ਪਹਿਚਾਣ ਸੀ।