1 ਸ਼ਮੂਏਲ 2

ਜੇ ਇੱਕ ਵਿਅਕਤੀ ਦੂਜੇ ਵਿਅਕਤੀ ਦੇ ਵਿਰੁੱਧ ਪਾਪ ਕਰੇ ਤਾਂ ਨਿਆਈਂ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਾਹਵੇਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਹਨਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਾਹਵੇਹ ਉਹਨਾਂ ਨੂੰ ਮਾਰਨਾ ਚਾਹੁੰਦਾ ਸੀ।

1 Samuel 2:25 (UKJV) If one man sin against another, the judge shall judge him: but if a man sin against the LORD, who shall implore for him? Notwithstanding they hearkened not unto the voice of their father, because the LORD would slay them.

23ਤਾਂ ਉਸ ਨੇ ਉਹਨਾਂ ਨੂੰ ਆਖਿਆ, ਤੁਸੀਂ ਅਜਿਹੀਆਂ ਗੱਲਾਂ ਕਿਉਂ ਕਰਦੇ ਹੋ? ਮੈਂ ਸਾਰੇ ਲੋਕਾਂ ਕੋਲੋਂ ਤੁਹਾਡੀ ਇਸ ਬਦੀ ਨੂੰ ਸੁਣਦਾ ਹਾਂ।

24ਮੇਰੇ ਪੁੱਤਰੋ, ਇਹ ਗਲਤ ਹੈ ਕਿਉਂ ਜੋ ਇਹ ਖ਼ਬਰ ਚੰਗੀ ਨਹੀਂ ਹੈ, ਜੋ ਮੈਂ ਸੁਣਦਾ ਹਾਂ ਕਿ ਤੁਸੀਂ ਯਾਹਵੇਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ।

25ਜੇ ਇੱਕ ਵਿਅਕਤੀ ਦੂਜੇ ਵਿਅਕਤੀ ਦੇ ਵਿਰੁੱਧ ਪਾਪ ਕਰੇ ਤਾਂ ਨਿਆਈਂ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਾਹਵੇਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਹਨਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਾਹਵੇਹ ਉਹਨਾਂ ਨੂੰ ਮਾਰਨਾ ਚਾਹੁੰਦਾ ਸੀ।

26ਅਤੇ ਉਹ ਮੁੰਡਾ ਸਮੂਏਲ ਵਧਦਾ ਗਿਆ ਅਤੇ ਯਾਹਵੇਹ ਅਤੇ ਲੋਕਾਂ ਦੇ ਅੱਗੇ ਉਸਦੀ ਚੰਗੀ ਪਹਿਚਾਣ ਸੀ।

27ਹੁਣ ਪਰਮੇਸ਼ਵਰ ਦਾ ਇੱਕ ਮਨੁੱਖ ਏਲੀ ਕੋਲ ਆਇਆ ਅਤੇ ਉਸ ਨੂੰ ਕਿਹਾ, “ਯਾਹਵੇਹ ਇਹ ਆਖਦਾ ਹੈ, ‘ਕੀ ਮੈਂ ਤੁਹਾਡੇ ਪੁਰਖੇ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਸਪਸ਼ਟ ਤੌਰ ਉੱਤੇ ਪ੍ਰਗਟ ਨਹੀਂ ਕੀਤਾ? ਜਦੋਂ ਉਹ ਫ਼ਿਰਾਊਨ ਦੇ ਅਧੀਨ ਮਿਸਰ ਵਿੱਚ ਸਨ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.