1 ਸ਼ਮੂਏਲ 2

ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਤੇਰੇ ਪੂਰਵਜ ਨੂੰ ਚੁਣਿਆ ਕਿ ਉਹ ਮੇਰਾ ਜਾਜਕ ਹੋਵੇ, ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ ਅਤੇ ਮੇਰੀ ਹਜ਼ੂਰੀ ਵਿੱਚ ਏਫ਼ੋਦ ਪਾਵੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ।

1 Samuel 2:28 (UKJV) And did I choose him out of all the tribes of Israel to be my priest, to offer upon mine altar, to burn incense, to wear an ephod before me? and did I give unto the house of your father all the offerings made by fire of the children of Israel?

26ਅਤੇ ਉਹ ਮੁੰਡਾ ਸਮੂਏਲ ਵਧਦਾ ਗਿਆ ਅਤੇ ਯਾਹਵੇਹ ਅਤੇ ਲੋਕਾਂ ਦੇ ਅੱਗੇ ਉਸਦੀ ਚੰਗੀ ਪਹਿਚਾਣ ਸੀ।

27ਹੁਣ ਪਰਮੇਸ਼ਵਰ ਦਾ ਇੱਕ ਮਨੁੱਖ ਏਲੀ ਕੋਲ ਆਇਆ ਅਤੇ ਉਸ ਨੂੰ ਕਿਹਾ, “ਯਾਹਵੇਹ ਇਹ ਆਖਦਾ ਹੈ, ‘ਕੀ ਮੈਂ ਤੁਹਾਡੇ ਪੁਰਖੇ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਸਪਸ਼ਟ ਤੌਰ ਉੱਤੇ ਪ੍ਰਗਟ ਨਹੀਂ ਕੀਤਾ? ਜਦੋਂ ਉਹ ਫ਼ਿਰਾਊਨ ਦੇ ਅਧੀਨ ਮਿਸਰ ਵਿੱਚ ਸਨ?

28ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਤੇਰੇ ਪੂਰਵਜ ਨੂੰ ਚੁਣਿਆ ਕਿ ਉਹ ਮੇਰਾ ਜਾਜਕ ਹੋਵੇ, ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ ਅਤੇ ਮੇਰੀ ਹਜ਼ੂਰੀ ਵਿੱਚ ਏਫ਼ੋਦ ਪਾਵੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ।

29ਫਿਰ ਤੁਸੀਂ ਕਿਉਂ ਮੇਰੇ ਬਲੀਦਾਨ ਅਤੇ ਚੜ੍ਹਾਵੇ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲਾਲਚ ਕਰਦੇ ਹੋ? ਅਤੇ ਤੂੰ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਿਉਂ ਕਰਦਾ ਹੈ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਹੁੰਦੇ ਜਾ ਰਿਹੇ ਹੋ?’

30“ਇਸ ਲਈ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਘੋਸ਼ਣਾ ਕਰਦਾ ਹੈ ਕਿ ਮੈਂ ਆਖਿਆ ਸੀ, ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਾਹਵੇਹ ਦਾ ਵਾਕ ਹੈ ਕਿ ਇਹ ਮੇਰੇ ਤੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਹਨਾਂ ਦਾ ਆਦਰ ਕਰਾਂਗਾ ਪਰ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.