9ਯੋਨਾਥਾਨ ਨੇ ਕਿਹਾ, “ਕਦੇ ਨਹੀਂ!” ਜੇ ਮੈਨੂੰ ਕਦੇ ਖ਼ਬਰ ਹੁੰਦੀ ਕਿ ਮੇਰੇ ਪਿਤਾ ਨੇ ਤੈਨੂੰ ਨੁਕਸਾਨ ਪਹੁੰਚਾਉਣ ਦਾ ਇਰਾਦਾ ਕੀਤਾ ਹੈ, ਤਾਂ ਕੀ ਮੈਂ ਤੈਨੂੰ ਨਾ ਦੱਸਦਾ?
10ਦਾਵੀਦ ਨੇ ਯੋਨਾਥਾਨ ਨੂੰ ਪੁੱਛਿਆ, “ਜੇ ਤੇਰਾ ਪਿਤਾ ਤੈਨੂੰ ਕਠੋਰਤਾ ਨਾਲ ਉੱਤਰ ਦੇਵੇ ਤਾਂ ਮੈਨੂੰ ਕੌਣ ਦੱਸੇਗਾ?”
11ਯੋਨਾਥਾਨ ਨੇ ਕਿਹਾ, “ਆਓ, ਖੇਤ ਵਿੱਚ ਚੱਲੀਏ।” ਇਸ ਲਈ ਉਹ ਇਕੱਠੇ ਉੱਥੇ ਗਏ।
12ਤਦ ਯੋਨਾਥਾਨ ਨੇ ਦਾਵੀਦ ਨੂੰ ਆਖਿਆ, “ਮੈਂ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੀ ਸਹੁੰ ਖਾਂਦਾ ਹਾਂ ਕਿ ਮੈਂ ਪਰਸੋਂ ਇਸ ਸਮੇਂ ਤੱਕ ਆਪਣੇ ਪਿਤਾ ਨੂੰ ਜ਼ਰੂਰ ਸੁਣਾਵਾਂਗਾ! ਜੇ ਉਹ ਤੁਹਾਡੇ ਲਈ ਅਨੁਕੂਲ ਹੈ, ਤਾਂ ਕੀ ਮੈਂ ਤੁਹਾਨੂੰ ਸੰਦੇਸ਼ ਨਹੀਂ ਭੇਜਾਂਗਾ ਅਤੇ ਤੁਹਾਨੂੰ ਦੱਸਾਂਗਾ?
13ਪਰ ਜੇ ਮੇਰਾ ਪਿਤਾ ਤੈਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ, ਤਾਂ ਯਾਹਵੇਹ ਯੋਨਾਥਾਨ ਨਾਲ ਵੀ ਉਸੇ ਤਰ੍ਹਾਂ ਕਰੇ ਸਗੋਂ ਇਸ ਨਾਲੋਂ ਵਧੀਕ ਕਰੇ, ਜੇ ਕਦੀ ਮੇਰੇ ਪਿਤਾ ਦੀ ਨੀਤ ਤੇਰੇ ਵੱਲ ਮਾੜੀ ਹੋਵੇ ਤਦ ਵੀ ਮੈਂ ਤੈਨੂੰ ਦੱਸਾਂਗਾ ਅਤੇ ਵਿਦਾ ਕਰ ਦਿਆਂਗਾ ਜੋ ਤੂੰ ਸੁੱਖ ਨਾਲ ਤੁਰਿਆ ਜਾਵੇਂ ਅਤੇ ਯਾਹਵੇਹ ਤੇਰੇ ਨਾਲ ਹੋਵੇ ਜਿਵੇਂ ਮੇਰੇ ਪਿਤਾ ਨੇ ਨਾਲ ਸੀ।