10ਉਸ ਦਿਨ ਦਾਵੀਦ ਸ਼ਾਊਲ ਤੋਂ ਭੱਜ ਕੇ ਗਾਥ ਦੇ ਰਾਜਾ ਆਕੀਸ਼ ਕੋਲ ਗਿਆ।
11ਪਰ ਆਕੀਸ਼ ਦੇ ਸੇਵਕਾਂ ਨੇ ਉਸ ਨੂੰ ਆਖਿਆ, ਕੀ ਇਹ ਉਸ ਦੇਸ਼ ਦਾ ਰਾਜਾ ਦਾਵੀਦ ਤਾਂ ਨਹੀਂ ਹੈ? ਕੀ ਉਹ ਨਹੀਂ ਹੈ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ: “ ‘ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ, ਅਤੇ ਦਾਵੀਦ ਨੇ ਆਪਣੇ ਲੱਖਾਂ ਨੂੰ ਮਾਰਿਆ ਹੈ’?”
12ਦਾਵੀਦ ਨੇ ਇਨ੍ਹਾਂ ਗੱਲਾਂ ਨੂੰ ਆਪਣੇ ਦਿਲ ਵਿੱਚ ਲਿਆ ਅਤੇ ਗਾਥ ਦੇ ਰਾਜਾ ਆਕੀਸ਼ ਤੋਂ ਬਹੁਤ ਡਰਿਆ।
13ਸੋ ਉਸ ਨੇ ਉਹਨਾਂ ਦੇ ਸਾਹਮਣੇ ਪਾਗਲ ਹੋਣ ਦਾ ਢੌਂਗ ਕੀਤਾ ਅਤੇ ਜਦੋਂ ਉਹ ਉਹਨਾਂ ਦੇ ਹੱਥਾਂ ਵਿੱਚ ਸੀ ਤਾਂ ਉਸਨੇ ਆਪਣੇ ਆਪ ਨੂੰ ਇੱਕ ਪਾਗਲ ਵਾਂਗ ਪਰਗਟ ਕੀਤਾ, ਡਿਉੜ੍ਹੀ ਦੇ ਦਰਵਾਜ਼ਿਆਂ ਉੱਤੇ ਨਿਸ਼ਾਨ ਬਣਾ ਕੇ ਅਤੇ ਆਪਣੀਆਂ ਲਾਰਾਂ ਦਾੜ੍ਹੀ ਉੱਤੇ ਵਗਾਉਣ ਲੱਗਾ।
14ਇਹ ਦੇਖ ਆਕੀਸ਼ ਨੇ ਆਪਣੇ ਸੇਵਕਾਂ ਨੂੰ ਕਿਹਾ, “ਵੇਖੋ ਇਹ ਵਿਅਕਤੀ ਤਾਂ ਪਾਗਲ ਹੈ! ਇਸਨੂੰ ਕਿਉਂ ਇੱਥੇ ਲਿਆਏ ਹੋ?