1ਦਾਵੀਦ ਨੋਬ ਵਿੱਚ ਅਹੀਮਲੇਕ ਜਾਜਕ ਨੂੰ ਮਿਲਿਆ ਤਾਂ ਅਹੀਮਲੇਕ ਕੰਬ ਗਿਆ ਅਤੇ ਪੁੱਛਿਆ, “ਤੂੰ ਇਕੱਲਾ ਕਿਉਂ ਹੈ? ਤੇਰੇ ਨਾਲ ਕੋਈ ਮਨੁੱਖ ਕਿਉਂ ਨਹੀਂ ਹੈ?”
2ਦਾਵੀਦ ਨੇ ਅਹੀਮਲੇਕ ਜਾਜਕ ਨੂੰ ਉੱਤਰ ਦਿੱਤਾ, “ਪਾਤਸ਼ਾਹ ਨੇ ਮੈਨੂੰ ਇੱਕ ਕੰਮ ਕਰਨ ਲਈ ਭੇਜਿਆ ਹੈ ਅਤੇ ਮੈਨੂੰ ਕਿਹਾ, ‘ਜਿਸ ਕੰਮ ਲਈ ਮੈਂ ਤੈਨੂੰ ਭੇਜ ਰਿਹਾ ਹਾਂ, ਉਸ ਬਾਰੇ ਕਿਸੇ ਨੂੰ ਕੁਝ ਵੀ ਪਤਾ ਨਾ ਲੱਗੇ।’ ਮੈਂ ਆਪਣੇ ਆਦਮੀਆਂ ਨੂੰ ਦੱਸ ਦਿੱਤਾ ਹੈ। ਮੈਨੂੰ ਕਿਸੇ ਖਾਸ ਥਾਂ ਉੱਤੇ ਮਿਲਣ ਲਈ ਆਉਣਾ।
3ਹੁਣ ਤੁਹਾਡੇ ਕੋਲ ਕੀ ਹੈ? ਮੈਨੂੰ ਪੰਜ ਰੋਟੀਆਂ ਜਾਂ ਜੋ ਕੁਝ ਹੈ ਸੋ ਮੈਨੂੰ ਦੇ ਦਿਓ।”
4ਪਰ ਜਾਜਕ ਨੇ ਦਾਵੀਦ ਨੂੰ ਉੱਤਰ ਦਿੱਤਾ, “ਮੇਰੇ ਕੋਲ ਕੋਈ ਆਮ ਰੋਟੀਆਂ ਨਹੀਂ ਪਰ ਪਵਿੱਤਰ ਰੋਟੀਆਂ ਹਨ, ਜੇਕਰ ਜੁਆਨਾਂ ਨੇ ਆਪਣੇ ਆਪ ਨੂੰ ਔਰਤਾਂ ਤੋਂ ਵੱਖਰਾ ਰੱਖਿਆ ਹੋਵੇ।”
5ਦਾਵੀਦ ਨੇ ਜਾਜਕ ਨੂੰ ਉੱਤਰ ਦਿੱਤਾ, “ਸੱਚ-ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਔਰਤਾਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਰਾਹ ਖ਼ਾਸ ਨਹੀਂ ਹੈ ਤਾਂ, ਉਹਨਾਂ ਦੇ ਭਾਂਡੇ ਅੱਜ ਕਿੰਨੇ ਵੱਧ ਸ਼ੁੱਧ ਹੋਣਗੇ।”