1 ਸ਼ਮੂਏਲ 22

ਦਾਵੀਦ ਗਾਥ ਛੱਡ ਕੇ ਅਦੁੱਲਾਮ ਦੀ ਗੁਫ਼ਾ ਵਿੱਚ ਭੱਜ ਗਿਆ। ਜਦੋਂ ਉਸ ਦੇ ਭਰਾਵਾਂ ਅਤੇ ਉਸ ਦੇ ਪਿਤਾ ਦੇ ਘਰ ਵਾਲਿਆਂ ਨੇ ਇਸ ਬਾਰੇ ਸੁਣਿਆ, ਤਾਂ ਉਹ ਹੇਠਾਂ ਉਸ ਕੋਲ ਗਏ।

1 Samuel 22:1 (UKJV) David therefore departed thence, and escaped to the cave Adullam: and when his brethren and all his father's house heard it, they went down thither to him.

1ਦਾਵੀਦ ਗਾਥ ਛੱਡ ਕੇ ਅਦੁੱਲਾਮ ਦੀ ਗੁਫ਼ਾ ਵਿੱਚ ਭੱਜ ਗਿਆ। ਜਦੋਂ ਉਸ ਦੇ ਭਰਾਵਾਂ ਅਤੇ ਉਸ ਦੇ ਪਿਤਾ ਦੇ ਘਰ ਵਾਲਿਆਂ ਨੇ ਇਸ ਬਾਰੇ ਸੁਣਿਆ, ਤਾਂ ਉਹ ਹੇਠਾਂ ਉਸ ਕੋਲ ਗਏ।

2ਉਹ ਸਾਰੇ ਜਿਹੜੇ ਬਿਪਤਾ ਵਿੱਚ ਸਨ ਜਾਂ ਕਰਜ਼ੇ ਵਿੱਚ ਸਨ ਜਾਂ ਮੁਸ਼ਕਿਲ ਵਿੱਚ ਸਨ ਉਹ ਦੇ ਦੁਆਲੇ ਇਕੱਠੇ ਹੋਏ ਅਤੇ ਉਹ ਉਹਨਾਂ ਦਾ ਪ੍ਰਧਾਨ ਬਣ ਗਿਆ। ਤਕਰੀਬਨ ਚਾਰ ਸੌ ਆਦਮੀ ਉਸਦੇ ਨਾਲ ਸਨ।

3ਉੱਥੋਂ ਦਾਵੀਦ ਮੋਆਬ ਵਿੱਚ ਮਿਸਫ਼ਾਹ ਨੂੰ ਗਿਆ ਅਤੇ ਮੋਆਬ ਦੇ ਰਾਜੇ ਨੂੰ ਆਖਿਆ, “ਕੀ ਤੁਸੀਂ ਮੇਰੇ ਮਾਤਾ-ਪਿਤਾ ਨੂੰ ਆਗਿਆ ਦਿਉ ਜੋ ਉਹ ਤੇਰੇ ਕੋਲ ਆ ਕੇ ਰਹਿਣ, ਜਦੋਂ ਤੱਕ ਮੈਂ ਇਹ ਨਾ ਜਾਣ ਲਵਾਂ ਕਿ ਪਰਮੇਸ਼ਵਰ ਮੇਰੇ ਲਈ ਕੀ ਕਰੇਗਾ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.